ਸੁਲਤਾਨਪੁਰ ਲੋਧੀ (ਧੀਰ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਦੇ ਜਨਮਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਮੁੱਖ ਮੰਤਰੀ ਵੱਲੋਂ ਪੰਜਾਬ ਪੁਲਸ ਨੂੰ ਇਸ ਵਿਸ਼ੇਸ਼ ਦਿਨ ’ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ’ਚ ਆਪਸੀ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਇਸੇ ਲੜੀ ਦੇ ਤਹਿਤ ਐਤਵਾਰ ਇਥੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਏ. ਐੱਸ. ਆਈ. ਗੁਰਦੇਵ ਸਿੰਘ ਨੂੰ ਸੀ. ਐੱਮ. ਭਗਵੰਤ ਮਾਨ ਵੱਲੋਂ ਵਧਾਈ ਪੱਤਰ ਭੇਜਿਆ ਗਿਆ।
ਤੁਹਾਨੂੰ ਦੱਸ ਦਈਏ ਕਿ ਏ. ਐੱਸ. ਆਈ. ਗੁਰਦੇਵ ਸਿੰਘ ਸਬ ਡਿਵੀਜ਼ਨ ਦੇ ਪਹਿਲੇ ਥਾਣੇਦਾਰ ਹਨ, ਜਿਨ੍ਹਾਂ ਨੂੰ ਵਧਾਈ ਪੱਤਰ ਪ੍ਰਾਪਤ ਹੋਇਆ ਹੈ। ਇਸ ’ਚ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਵੱਲੋਂ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਗਏ ਹਨ ਅਤੇ ਗੁਰਦੇਵ ਸਿੰਘ ਨੂੰ ਲਿਖਿਆ ਗਿਆ ਹੈ, ‘ਅੱਜ ਤੁਹਾਡੇ ਜਨਮਦਿਨ ’ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖ਼ੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਈਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।’
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਝੂਠੇ ਕੇਸਾਂ ਨੂੰ ਰੱਦ ਕਰੇਗੀ, ਜਾਂਚ ਲਈ ਕਮਿਸ਼ਨ ਬਿਠਾਇਆ ਜਾਵੇਗਾ
ਜ਼ਿਕਰਯੋਗ ਹੈ ਕਿ ਸੂਬੇ ਦੇ ਪੁਲਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀ. ਜੀ. ਪੀ. ਨੂੰ ਸਾਰੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਹੁਕਮ ਦਿੱਤੇ ਸਨ। ਜਿਸ ਤਹਿਤ ਅੱਜ ਐੱਸ. ਐੱਸ. ਪੀ. ਕਪੂਰਥਲਾ ਦਯਾਮਾ ਹਰੀਸ਼ ਓਮ ਪ੍ਰਕਾਸ਼ ਅਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਬਿਕਰਮ ਸਿੰਘ ਵੱਲੋਂ ਇਹ ਪੱਤਰ ਗੁਰਦੇਵ ਸਿੰਘ ਨੂੰ ਸਪੁਰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਪਤਨੀ ਤੇ ਸੁਹਰਿਆਂ ਬਾਰੇ ਕੀਤਾ ਇਹ ਖ਼ੁਲਾਸਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਵਧਾਨ! ਕਣਕ ਦੀ ਫ਼ਸਲ ਦੀ ਆੜ ਹੈਰੋਇਨ ਸਮੱਗਲਿੰਗ ਦੀ ਕੋਸ਼ਿਸ਼ ਕਰ ਰਹੇ ਸਰਹੱਦੀ ਇਲਾਕਿਆਂ ਦੇ ਸਮੱਗਲਰ
NEXT STORY