ਜਲੰਧਰ (ਸੁਧੀਰ)–ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਪੁਲਸ ਸਟੇਸ਼ਨ ਕੈਂਟੋਨਮੈਂਟ ਵਿਚ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ। ਸੂਬਾ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਸੁਰਿੰਦਰ ਸਿੰਘ ਪਰਮਾਰ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਇਕ ਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਕਿਸਾਨਾਂ ਲਈ...
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਉਸ ਦੇ ਬੇਟੇ ਦਾ ਆਟੋ ਰਿਕਸ਼ਾ ਨਾਲ ਐਕਸੀਡੈਂਟ ਹੋਇਆ ਸੀ ਅਤੇ ਮੁਲਜ਼ਮ ਏ. ਐੱਸ. ਆਈ. ਨੇ ਮਾਮਲੇ ਨੂੰ ਸੁਲਝਾਉਣ ਲਈ 5 ਹਜ਼ਾਰ ਰੁਪਏ ਦੀ ਮੰਗ ਕੀਤੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਮੁਲਜ਼ਮ ਏ. ਐੱਸ. ਆਈ. ਨੂੰ 3000 ਰੁਪਏ ਦੀ ਰਿਸ਼ਵਤ ਦਿੱਤੀ ਤਾਂ ਜੋ ਮਾਮਲਾ ਉਨ੍ਹਾਂ ਦੇ ਪੱਖ ਵਿਚ ਸੁਲਝ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ ਵਾਹਨ ਚਾਲਕ ਜ਼ਰਾ ਦੇਣ ਧਿਆਨ, ਐਕਸ਼ਨ ਮੋਡ 'ਚ ਪੰਜਾਬ ਪੁਲਸ, ਕੀਤੀ ਸਖ਼ਤ ਕਾਰਵਾਈ
ਸ਼ਿਕਾਇਤ ਅਤੇ ਸਬੰਧਤ ਸਬੂਤਾਂ ਦੀ ਪੂਰੀ ਜਾਂਚ ਤੋਂ ਬਾਅਦ ਇਹ ਪੁਸ਼ਟੀ ਹੋ ਗਈ ਕਿ ਮੁਲਜ਼ਮ ਨੇ ਸੱਚਮੁੱਚ ਰਿਸ਼ਵਤ ਲਈ ਸੀ। ਏ. ਐੱਸ. ਆਈ. ਜਸਵੰਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਸਟੇਸ਼ਨ ਰੇਂਜ ਅੰਮ੍ਰਿਤਸਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਵੀਰਵਾਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਸਿੱਖਿਆ ਨੂੰ ਲੈ ਕੇ ਵਚਨਬੱਧ, ਸੂਬੇ ਦੇ 12000 ਸਰਕਾਰੀ ਸਕੂਲਾਂ ਲਈ ਚੁੱਕਿਆ ਵੱਡਾ ਕਦਮ
NEXT STORY