ਫਤਿਹਗੜ੍ਹ ਸਾਹਿਬ (ਬਿਪਨ, ਜਗਦੇਵ) : ਸਰਹਿੰਦ ਜੀਆਰਪੀ 'ਚ ਤਾਇਨਾਤ ਇਕ ਏਐੱਸਆਈ ਸੁਖਵਿੰਦਰਪਾਲ ਸਿੰਘ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਿਆ ਹੈ। ASI ਦੀ ਕਾਰ ਸਰਹਿੰਦ ਭਾਖੜਾ ਨਹਿਰ ਦੇ ਕੰਢੇ ਮਿਲੀ ਹੈ। ਨੇੜੇ ਹੀ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਜੀਆਰਪੀ ਦੇ ਐੱਸਐੱਚਓ ਤੇ ਮੁਨਸ਼ੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਸੁਸਾਈਡ ਨੋਟ 'ਚ ਜੀਆਰਪੀ ਦੇ ਐੱਸਐੱਚਓ ਅਤੇ ਮੁਨਸ਼ੀ ਦਾ ਨਾਂ ਵੀ ਲਿਖਿਆ ਹੋਇਆ ਹੈ। ਫਿਲਹਾਲ ਲਾਪਤਾ ਏਐੱਸਆਈ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਅਤੇ ਪਰਿਵਾਰ ਨੇ ਮਿਲ ਕੇ ਲਾਪਤਾ ਏਐੱਸਆਈ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਾਠੀ ਸਿੰਘ ਨੇ ਹੀ ਕੀਤਾ ਇਹ ਪਾਪ
ਐੱਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਫਿਲਹਾਲ ਏਐੱਸਆਈ ਦੇ ਲਾਪਤਾ ਹੋਣ ਦੀ ਡੀਡੀਆਰ ਮੂਲੇਪੁਰ ਥਾਣੇ ਵਿਖੇ ਦਰਜ ਕੀਤੀ ਗਈ ਹੈ। ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਨਹੀਂ। ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿੱਚ ਭਾਲ ਕੀਤੀ ਜਾ ਰਹੀ ਹੈ, ਜਦੋਂ ਕੋਈ ਸੁਰਾਗ ਮਿਲਿਆ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸੁਸਾਈਡ ਨੋਟ ਵਿੱਚ ਜਿਨ੍ਹਾਂ 2 ਵਿਅਕਤੀਆਂ ਦੇ ਨਾਂ ਲਿਖੇ ਹੋਏ ਹਨ, ਉਨ੍ਹਾਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਸੁਸਾਈਡ ਨੋਟ 'ਚ ਦੱਸੀ ਵਜ੍ਹਾ
ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਜੀਆਰਪੀ ਦੇ ਐੱਸਐੱਚਓ ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਇਸ ਵਿੱਚ ਲਿਖਿਆ ਗਿਆ ਹੈ ਕਿ ਸਾਲ 2022 ਦੀ ਐੱਫਆਈਆਰ ਨੰਬਰ 18 'ਚ ਚਲਾਨ ਪੇਸ਼ ਕਰਨ ਨੂੰ ਲੈ ਕੇ ਜ਼ਿਆਦਾ ਪ੍ਰੇਸ਼ਾਨੀ ਖੜ੍ਹੀ ਕੀਤੀ ਜਾ ਰਹੀ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰਨ ਬਾਰੇ ਸੋਚਿਆ। ਫਤਿਹਗੜ੍ਹ ਸਾਹਿਬ ਪੁਲਸ ਨੇ ਕਾਰ ਅਤੇ ਸੁਸਾਈਡ ਨੋਟ ਦੋਵੇਂ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ
NEXT STORY