ਕਪੂਰਥਲਾ (ਭਾਸ਼ਾ)- ਪੰਜਾਬ ਪੁਲਸ ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ. ਐੱਸ. ਪੀ) ਦਫ਼ਤਰ ਨੇੜੇ ਰਾਈਫਲ ਨਾਲ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। ਸੰਪਰਕ ਕਰਨ 'ਤੇ ਪੁਲਸ ਸੁਪਰਡੈਂਟ (ਜਾਂਚ) ਸਰਬਜੀਤ ਰਾਏ ਨੇ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ) ਨਰਿੰਦਰਜੀਤ ਸਿੰਘ ਦੀ ਖ਼ੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਪਤੀ-ਪਤਨੀ ਦੀ ਦਰਦਨਾਕ ਮੌਤ
ਪੁਲਸ ਮੁਤਾਬਕ ਪੁਲਸ ਲਾਈਨ ਵਿਚ ਤਾਇਨਾਤ ਸਿੰਘ ਨੇ ਆਪਣੇ ਸਹਿ ਕਰਮਚਾਰੀ ਤੋਂ ਰਾਈਫਲ ਖੋਹੀ ਅਤੇ ਖ਼ੁਦ ਨੂੰ ਗੋਲ਼ੀ ਮਾਰ ਲਈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸਿੰਘ ਦੇ ਇਸ ਕਦਮ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਦੇ ਖ਼ਾਤਿਆਂ 'ਚ ਆਉਣਗੇ 24 ਘੰਟਿਆਂ 'ਚ ਪੈਸੇ, ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਠਵੀਂ ਦੇ ਨਤੀਜਿਆਂ ਦਾ ਐਲਾਨ, ਹੁਸ਼ਿਆਰਪੁਰ ਦੇ ਪੁਨੀਤ ਨੇ ਪੰਜਾਬ ਭਰ 'ਚੋਂ ਕੀਤਾ ਟਾਪ
NEXT STORY