ਮੋਗਾ (ਕਸ਼ਿਸ਼ ਸਿੰਗਲਾ) - ਰੇਲਵੇ ਪੁਲਸ ਵਿੱਚ ਤਾਇਨਾਤ ਏ.ਐਸ.ਆਈ ਅਜਮੇਰ ਸਿੰਘ 52 ਸਾਲਾਂ ਜੋ ਪਿੰਡ ਡਗਰੁ ਵਿੱਚ ਲੁੱਟ ਦੀ ਘਟਨਾ ਦੀ ਜਾਂਚ ਕਰਕੇ ਵਾਪਸ ਚੌਂਕੀ ਪਰਤ ਰਿਹਾ ਸੀ ਤਾਂ ਫ਼ਿਰੋਜ਼ਪੁਰ ਮੋਗਾ ਰੋਡ 'ਤੇ ਬਾਬਾ ਫ਼ਰੀਦ ਕਲੋਨੀ ਨੇੜੇ ਬਾਈਕ ਦੇ ਅੱਗੇ ਅਵਾਰਾ ਪਸ਼ੂ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਨਿਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਦੀ ਹਾਲਾਤ ਨੂੰ ਨਾਜ਼ੁਕ ਦੇਖਦੇ ਹੋਏ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਹਸਪਤਾਲ ਵਿੱਚ ਜਾਂਦੇ ਸਮੇਂ ਰਾਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਅਜਮੇਰ ਸਿੰਘ ਦੇ ਛੋਟੇ ਬੇਟੇ ਦੀ ਪਿਛਲੇ ਸਾਲ ਦਸੰਬਰ 2023 ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਜਮੇਰ ਸਿੰਘ ਦੇ ਬੇਟੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸਦਾ ਪਿਤਾ ਸਰਕਾਰੀ ਬਾਈਕ 'ਤੇ ਡਿਊਟੀ ਤੋਂ ਵਾਪਸ ਆ ਰਿਹਾ ਸੀ ਅਤੇ ਮੈਂ ਆਪਣੇ ਬਾਈਕ 'ਤੇ ਉਨ੍ਹਾਂ ਦੇ ਪਿੱਛੇ ਆ ਰਿਹਾ ਸੀ ਫਿਰੋਜ਼ਪੁਰ ਰੋਡ 'ਤੇ ਬਾਬਾ ਫਰੀਦ ਕੰਪਲੈਕਸ ਕੋਲ ਉਨ੍ਹਾਂ ਦੀ ਬਾਈਕ ਦੇ ਅੱਗੇ ਇਕ ਅਵਾਰਾ ਪਸ਼ੂ ਆ ਗਿਆ ਅਤੇ ਉਹ ਥੱਲੇ ਡਿੱਗ ਗਏ ਅਤੇ ਉਹ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਲੁਧਿਆਣਾ ਡੀ.ਐਮ.ਸੀ. ਰੈਫਰ ਕੀਤਾ ਤਾਂ ਰਸਤੇ ਵਿੱਚ ਜਾਂਦੇ ਵਕਤ ਮੌਤ ਹੋ ਗਈ।
ਪੰਜਾਬ ਸਰਕਾਰ ਵੱਲੋਂ 61 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
NEXT STORY