ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਦੇ ਥਾਣਾ ਸਦਰ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਨੇ ਆਪਣੇ ਹੀ ਪੁਲਸ ਅਧਿਕਾਰੀਆਂ 'ਤੇ ਤਿੱਖੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਡਿਊਟੀ ਦੌਰਾਨ ਉਸ ਦੇ ਨਾਲ ਥਾਣੇ ਦੇ ਅੰਦਰ ਕੁੱਟਮਾਰ ਕੀਤੀ ਗਈ ਹੈ ਤੇ ਉਸ ਦੀ ਵਰਦੀ ਤੱਕ ਪਾੜੀ ਗਈ ਹੈ।
ਉਨ੍ਹਾਂ ਕਿਹਾ ਕਿ ਥਾਣਾ ਸਦਰ ਦੇ ਪੁਲਸ ਮੁਖੀ ਹਰਿੰਦਰ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਤੇ ਪ੍ਰਾਈਵੇਟ ਗੰਨਮੈਨਾਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਤੇ ਉਸ ਦੀ ਵਰਦੀ ਵੀ ਪਾੜ ਦਿੱਤੀ, ਜਿਸ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਥਾਣੇ ਦੇ ਕੈਮਰਿਆਂ 'ਚ ਰਿਕਾਰਡ ਹੋਈ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਮਹਿਲਾ ASI ਸਾਥੀ ਸਣੇ ਹੋਈ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਇਸ ਮੌਕੇ ਏ.ਐੱਸ.ਆਈ. ਗੁਰਨਾਮ ਸਿੰਘ ਆਪਣੇ ਨਾਲ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਥਾਣੇ ਸਦਰ ਵਿਖੇ ਪਹੁੰਚੇ ਤੇ ਐੱਸ.ਐੱਚ.ਓ. ਦੇ ਖਿਲਾਫ਼ ਧਰਨਾ ਲਗਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਬੀਤੇ ਦਿਨ ਉਨ੍ਹਾਂ ਦੀ ਡਿਊਟੀ ਥਾਣਾ ਮੁਖੀ ਵਲੋਂ ਨਾਕੇ 'ਤੇ ਲਗਾਈ ਗਈ ਸੀ, ਜਦ ਕਿ ਉਹ ਇੱਥੇ ਡਿਊਟੀ ਇੰਚਾਰਜ ਸੀ। ਜਦੋਂ ਗੁਰਨਾਮ ਸਿੰਘ ਨੇ ਐੱਸ.ਐੱਚ.ਓ. ਨੂੰ ਕਿਹਾ ਕਿ ਉਨ੍ਹਾਂ ਦੀ ਡਿਊਟੀ ਪਹਿਲਾਂ ਹੀ ਸਪੈਸ਼ਲ ਅਫਸਰ ਦੇ ਤੌਰ 'ਤੇ ਇੱਥੇ ਲਗਾਈ ਗਈ ਹੈ ਤਾਂ ਉਨ੍ਹਾਂ ਦੇ ਗੰਨਮੈਨਾਂ ਤੇ ਉਨ੍ਹਾਂ ਦੇ ਨਾਲ ਜਿਹੜੇ ਪ੍ਰਾਈਵੇਟ ਗੰਨਮੈਨ ਹਨ, ਨੇ ਗੁਰਨਾਮ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਵਰਦੀ ਵੀ ਪਾੜ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ 'ਤੇ ਡਿਊਟੀ 'ਤੇ ਸ਼ਰਾਬ ਪੀਣ ਦੇ ਵੀ ਇਲਜ਼ਾਮ ਲਗਾਏ ਗਏ ਹਨ। ਇਸ ਮਾਮਲੇ 'ਚ ਉਨ੍ਹਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ ਕਿ ਡਿਊਟੀ ਦੌਰਾਨ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਤੇ ਵਰਦੀ ਤੱਕ ਪਾੜੀ ਗਈ ਹੈ, ਜਦਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿ ਦੇ ਮੈਂਬਰ ਨੈਸ਼ਨਲ ਅਸੈਂਬਲੀ ਰਮੇਸ਼ ਲਾਲ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
NEXT STORY