ਜਲੰਧਰ/ਮੋਹਾਲੀ (ਵੈੱਬ ਡੈਸਕ)- ਜਲੰਧਰ ਦੇ ਭਾਰਗੋ ਕੈਂਪ ਵਿਚ ਇਕ ਘਰੇਲੂ ਵਿਵਾਦ ਵਿਚ ਏ. ਐੱਸ. ਆਈ. ਵੱਲੋਂ ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਵੱਲੋਂ ਏ. ਐੱਸ. ਆਈ. 'ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਏ. ਐੱਸ. ਆਈ. ਪ੍ਰਵੀਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
ਦਰਅਸਲ ਅੱਜ ਮਹਿਲਾ ਕਮਿਸ਼ਨ ਦੇ ਅੱਗੇ ਪੀੜਤ ਮਹਿਲਾ ਪੇਸ਼ ਅਤੇ ਪੁਲਸ ਮੁਲਾਜ਼ਮ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਦੋਵੇਂ ਧਿਰਾਂ ਦਾ ਪੱਖ ਸੁਣਨ ਮਗਰੋਂ ਕਮਿਸ਼ਨ ਨੇ ਕਿਹਾ ਕਿ ਪੀੜਤ ਮਹਿਲਾ ਦਾ ਆਪਣੀ ਨੂੰਹ ਦੇ ਨਾਲ ਵਿਵਾਦ ਚੱਲ ਰਿਹਾ ਸੀ। ਮਹਿਲਾ ਕਮਿਸ਼ਨ ਨੇ ਕਿਹਾ ਕਿ ਏ. ਐੱਸ. ਆਈ. ਨੂੰ ਨਾਲ ਮਹਿਲਾ ਪੁਲਸ ਨੂੰ ਵੀ ਲੈ ਕੇ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇੰਨਾ ਵੱਡਾ ਮਾਮਲਾ ਨਹੀਂ ਸੀ ਕਿ ਮਹਿਲਾ ਨੂੰ ਵਾਲਾਂ ਤੋਂ ਘੜੀਸਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਵਾਰੰਟ 'ਤੇ ਮਹਿਲਾ ਦੇ ਘਰ ਪੁਲਸ ਵੜੀ ਸੀ।
ਇਹ ਵੀ ਪੜ੍ਹੋ: ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ
ਜ਼ਿਕਰਯੋਗ ਹੈ ਕਿ ਏ. ਐੱਸ. ਆਈ. ਵੱਲੋਂ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘਸੀਟਣ ਅਤੇ ਜਵਾਬ 'ਚ ਮਹਿਲਾ ਦੇ ਪੁੱਤਰ ਵੱਲੋਂ ਪੁਲਸ ਮੁਲਾਜ਼ਮ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਸੀ। ਕਮਿਸ਼ਨ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ 'ਸੂ-ਮੋਟੋ' (suo-motu) ਨੋਟਿਸ ਜਾਰੀ ਕੀਤ ਸੀ।
ਵੀਡੀਓ ਦੇ ਆਧਾਰ 'ਤੇ ਨੋਟਿਸ
ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਕਮਿਸ਼ਨ ਨੇ ਪੁਲਸ ਕਮਿਸ਼ਨਰ ਜਲੰਧਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਮਹਿਲਾ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਇਸ ਕੇਸ ਦੀ ਤੁਰੰਤ ਸਹਾਇਕ ਕਮਿਸ਼ਨਰ ਆਫ਼ ਪੁਲਸ (ACP) ਪੱਧਰ ਦੇ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਪੜਤਾਲ ਕਰਵਾਈ ਜਾਵੇ।
ਕਮਿਸ਼ਨ ਨੇ ਸਬੰਧਤ ਪੁਲਸ ਮੁਲਾਜ਼ਮ ਅਤੇ ਪੀੜਤ ਮਹਿਲਾ ਨੂੰ ਅੱਜ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ। ਪੁਲਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਹੁਣ ਤੱਕ ਦੀ ਕਾਰਵਾਈ ਦੀ ਸਟੇਟਸ ਰਿਪੋਰਟ ਵੀ ਪੇਸ਼ ਕਰਨ ਲਈ ਕਿਹਾ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਦੇ ਮਾਮਲਿਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਤੇ ਸੂਬੇ 'ਚ ਔਰਤਾਂ ਦੇ ਮਾਣ-ਸਤਿਕਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ
NEXT STORY