ਹੁਸ਼ਿਆਰਪੁਰ/ਹਰਿਆਣਾ (ਅਮਰੀਕ)— ਹੁਸ਼ਿਆਰਪੁਰ ਵਿਖੇ ਹਰਿਆਣਾ ਪੁਲਸ ਥਾਣੇ ’ਚ ਏ. ਐੱਸ. ਆਈ. ਸਤੀਸ਼ ਕੁਮਾਰ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ’ਚ ਮਿ੍ਰਤਕ ਸਤੀਸ਼ ਕੁਮਾਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਸਤੀਸ਼ ਕੁਮਾਰ ਦੇ ਭਰਾ ਗੁਲਸ਼ਨ ਕੁਮਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਦੋਂ ਤੱਕ ਉਹ ਸਤੀਸ਼ ਕੁਮਾਰ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਜਦੋਂ ਤੱਕ ਕੋਈ ਐੱਸ. ਐੱਚ. ਓ. ਓਂਕਾਰ ਸਿੰਘ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਪਰਿਵਾਰ ਦਾ ਕਹਿਣਾ ਹੈ ਕਿ ਸਤੀਸ਼ ਕੁਮਾਰ ਵੱਲੋਂ ਮਰਨ ਤੋਂ ਪਹਿਲਾਂ ਐੱਸ. ਐੱਚ. ਓ. ਓਂਕਾਰ ਸਿੰਘ ਵਿਰੁੱਧ ਜੋ ਵੀਡੀਓ ਜਾਰੀ ਕਰਕੇ ਬਿਆਨ ਦਿੱਤਾ ਕੀਤਾ ਗਿਆ ਹੈ, ਉਸ ਦੇ ਆਧਾਰ ’ਤੇ ਧਾਰਾ 306 ਦੇ ਤਹਿਤ ਐੱਸ. ਐੱਚ. ਓ. ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ: LPU 'ਚ ਪੜ੍ਹਦੀ ਵਿਦਿਆਰਥਣ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਦੋ ਹਿੱਸਿਆਂ 'ਚ ਵੰਡਿਆ ਗਿਆ ਸਰੀਰ
ਪਰਿਵਾਰ ਨੇ ਕਿਹਾ ਕਿ ਥਾਣਾ ਹਰਿਆਣਾ ’ਚ ਮਿ੍ਰਤਕ ਦੀ ਪਤਨੀ ਦੇ ਬਿਆਨਾਂ ’ਤੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਦਕਿ ਸਤੀਸ਼ ਕੁਮਾਰ ਵੱਲੋਂ ਲਿਖੇ ਗਏ ਸੁਸਾਈਡ ਨੋਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਸ ਨੇ ਮਿ੍ਰਤਕ ਦੇ ਸੁਸਾਈਡ ਨੋਟ ’ਤੇ ਮਾਮਲਾ ਦਰਜ ਨਾ ਕਰਕੇ ਉਲਟਾ 174 ਦੇ ਤਹਿਤ ਕਾਰਵਾਈ ਕਰਕੇ ਕੇਸ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਤੱਕ ਪੁਲਸ ਦੋਸ਼ੀ ਓਂਕਾਰ ਸਿੰਘ ’ਤੇ ਮਾਮਲਾ ਦਰਜ ਨਹੀਂ ਕਰਦੀ ਉਦੋਂ ਤੱਕ ਸਤੀਸ਼ ਕੁਮਾਰ ਦੀ ਮਿ੍ਰਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਥੇ ਹੀ ਪਰਿਵਾਰ ਅਤੇ ਸਤੀਸ਼ ਦੇ ਮੁਹੱਲਾ ਵਾਸੀਆਂ ਵੱਲੋਂ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕਾਰ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 14 ਸਾਲਾ ਮੁੰਡੇ ਦੀ ਹੋਈ ਦਰਦਨਾਕ ਮੌਤ
ਕੀ ਹੈ ਪੂਰਾ ਮਾਮਲਾ
ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਬੀਤੇ ਦਿਨ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਸੀ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਪੁਲਸ ਅਧਿਕਾਰੀ ਦਾ ਨਾਮ ਵੀ ਲਿਆ ਹੈ। ਇਸ ਦੇ ਇਲਾਵਾ ਉਸ ਨੇ ਸੁਸਾਈਡ ਨੋਟ ਵੀ ਲਿਖਿਆ ਹੈ।
ਮਰਨ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿਚ ਸਤੀਸ਼ ਕੁਮਾਰ ਨੇ ਦੱਸਿਆ ਕਿ 8 ਸਤੰਬਰ ਨੂੰ ਮੈਂ ਥਾਣਾ ਹਰਿਆਣਾ ਵਿਖੇ ਬਤੌਰ ਡਿਊਟੀ ਅਫ਼ਸਰ ਵਜੋਂ ਮੌਜੂਦ ਸੀ ਤਾਂ ਰਾਤ 2 ਵਜੇ ਓਂਕਾਰ ਸਿੰਘ ਐੱਸ. ਐੱਚ. ਓ. ਟਾਂਡਾ ਚੈਕਿੰਗ ਕਰਨ ਲਈ ਆਏ ਸਨ। ਉਨ੍ਹਾਂ ਨੇ ਮੈਨੂੰ ਬੁਲਾਇਆ ਅਤੇ ਮੈਂ 10 ਮਿੰਟ ਤੱਕ ਉਨ੍ਹਾਂ ਦੇ ਕੋਲ ਗਿਆ। ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਸਵੇਰੇ ਹਾਈਕੋਰਟ ਮੈਟਰ ਕਿੰਨੇ ਲੱਗੇ ਹਨ ਅਤੇ ਮੇਰੇ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕ ਹੀ ਹਾਈਕੋਰਟ ਮੈਟਰ ਲੱਗਾ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਮੇਰੇ ਕੋਲ ਉਹ ਸਵਾਲ ਪੁੱਛੇ ਗਏ ਜੋ ਮੇਰੀ ਡਿਊਟੀ ਨਾਲ ਸਬੰਧਤ ਨਹੀਂ ਸਨ। ਇਸ ਦੌਰਾਨ ਮੈਨੂੰ ਬਹੁਤ ਜ਼ਲੀਲ ਕੀਤਾ ਗਿਆ ਅਤੇ ਓਂਕਾਰ ਸਿੰਘ ਨੇ ਕਿਹਾ ਕਿ ਮੈਨੂੰ ਕੁਝ ਵੀ ਨਹੀਂ ਪਤਾ ਹੈ। ਇਸ ਦੇ ਇਲਾਵਾ ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ ਗਈਆਂ। ਮੈਂ ਉਨ੍ਹਾਂ ਨੂੰ ਆਖਿਆ ਕਿ ਜ਼ਲੀਲ ਕਰਨ ਨਾਲੋਂ ਚੰਗਾ ਹੈ ਕਿ ਮੈਨੂੰ ਗੋਲ਼ੀ ਹੀ ਮਾਰ ਦਿਓ। ਉਹ ਜਾਂਦੇ ਸਮੇਂ ਮੇਰੇ ਖ਼ਿਲਾਫ਼ ਰੋਜ਼ਨਾਮਚੇ ਵਿਚ ਰਿਪੋਰਟ ਵੀ ਲਿਖਵਾ ਗਏ। ਇਸ ਸਬੰਧੀ ਮੈਂ ਆਪਣੇ ਐੱਸ. ਐੱਚ. ਓ. ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਵੀ ਇਹੀ ਕਿਹਾ ਕਿ ਐੱਸ. ਐੱਚ. ਓ. ਟਾਂਡਾ ਓਂਕਾਰ ਸਿੰਘ ਨੇ ਬੇਹੱਦ ਮਾੜਾ ਕੀਤਾ ਹੈ।
ਇਹ ਵੀ ਪੜ੍ਹੋ: ਟਾਂਡਾ ਵਿਖੇ ਥਾਣੇ 'ਚ ਲਾਈਵ ਹੋ ਕੇ ASI ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਖੋਲ੍ਹੇ SHO ਦੇ ਵੱਡੇ ਰਾਜ਼
ਭਾਵੁਕ ਹੋ ਕੇ ਸਤੀਸ਼ ਕੁਮਾਰ ਨੇ ਵੀਡੀਓ ਵਿਚ ਅੱਗੇ ਦੱਸਿਆ ਕਿ ਓਂਕਾਰ ਸਿੰਘ ਨੇ ਛੋਟੇ ਮੁਲਾਜ਼ਮਾਂ ਨਾਲ ਬੇਹੱਦ ਹੀ ਮਾੜਾ ਸਲੂਕ ਕਰਦਾ ਹੈ, ਮੈਨੂੰ ਬੇਹੱਦ ਜ਼ਲੀਲ ਕਰਕੇ ਮਾਂ-ਭੈਣ ਦੀਆਂ ਗਾਲ੍ਹਾਂ ਤੱਕ ਕੱਢੀਆਂ। ਓਂਕਾਰ ਸਿੰਘ 'ਤੇ ਗੰਭੀਰ ਇਲਜ਼ਾਮ ਲਗਾ ਕੇ ਸਤੀਸ਼ ਕੁਮਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮੇਰੀ ਮੌਤ ਦਾ ਜ਼ਿੰਮੇਵਾਰ ਇੰਸਪੈਕਟਰ ਓਂਕਾਰ ਸਿੰਘ ਟਾਂਡਾ ਹੀ ਹੈ।ਉਥੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਾਰ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 14 ਸਾਲਾ ਮੁੰਡੇ ਦੀ ਹੋਈ ਦਰਦਨਾਕ ਮੌਤ
NEXT STORY