ਲੁਧਿਆਣਾ (ਰਾਜ) : ਸਥਾਨਕ ਥਾਣਾ ਸਰਾਭਾ ਨਗਰ 'ਚ ਤਾਇਨਾਤ ਏ. ਐੱਸ. ਆਈ. ਨੇ ਸ਼ੱਕੀ ਹਾਲਾਤ 'ਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਏ. ਐੱਸ. ਆਈ. ਮਨੋਹਰ ਲਾਲ ਦੇ ਤੌਰ 'ਤੇ ਹੋਈ ਹੈ, ਜੋ ਕਿ ਥਾਣੇ 'ਚ ਮਾਲਖ਼ਾਨੇ ਦਾ ਮੁਖੀ ਸੀ।
ਇਹ ਵੀ ਪੜ੍ਹੋ : ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਮਾਲਖ਼ਾਨੇ 'ਚ ਪਈ ਰਾਈਫ਼ਲ ਨਾਲ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਲਈ ਕੋਟਕਪੂਰਾ 'ਚ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਪਾਈ ਪੋਸਟ
ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮੁਤਾਬਕ ਜਾਂਚ 'ਚ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਪੁਲਸ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੀਬੀ ਜਗੀਰ ਕੌਰ ਦੀ ਬਗਾਵਤ ਦਾ ਲਾਹਾ ਲੈ ਸਕਦੀ ਹੈ ਭਾਜਪਾ, ਇਸ ਲੋਕ ਸਭਾ ਸੀਟ ਤੋਂ ਮਿਲ ਸਕਦੈ ਮੌਕਾ
NEXT STORY