ਖੰਨਾ (ਵਿਪਨ) : ਖੰਨਾ ਪੁਲਸ ਦਾ ਇੱਕ ਏ. ਐੱਸ. ਆਈ. ਜਦੋਂ ਆਪਣੀ ਪ੍ਰਾਈਵੇਟ ਰਿਹਾਇਸ਼ 'ਤੇ ਰਾਤ ਵੇਲੇ ਕਿਸੇ ਦੂਜੀ ਔਰਤ ਨੂੰ ਲੈ ਕੇ ਆਇਆ ਤਾਂ ਲੋਕਾਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ। ਲੋਕਾਂ ਨੇ ਏ. ਐੱਸ. ਆਈ 'ਤੇ ਰੰਗਰਲੀਆਂ ਮਨਾਉਣ ਦਾ ਦੋਸ਼ ਲਾਇਆ ਅਤੇ ਇਸ ਦਾ ਵਿਰੋਧ ਕੀਤਾ। ਇਸ ਸਬੰਧੀ ਵੀਡੀਓ ਵੀ ਵਾਇਰਲ ਹੋ ਗਈ, ਜਿਸ ਤੋਂ ਬਾਅਦ ਐੱਸ. ਐੱਸ. ਪੀ. ਵੱਲੋਂ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਸਮਰਾਲਾ ਨੇੜੇ ਸੰਗਤਾਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਮਲੌਦ ਥਾਣਾ ਵਿਖੇ ਤਾਇਨਾਤ ਏ. ਐੱਸ. ਆਈ. ਵੱਲੋਂ ਆਪਣੀ ਪ੍ਰਾਈਵੇਟ ਰਿਹਾਇਸ਼ 'ਤੇ ਕਿਸੇ ਦੂਜੀ ਔਰਤ ਨੂੰ ਲਿਜਾਣ ਦਾ ਲੋਕਾਂ ਨੇ ਵਿਰੋਧ ਕੀਤਾ ਸੀ। ਇਸ ਦੀ ਵੀਡਿਓ ਵੀ ਵਾਇਰਲ ਹੋਈ ਸੀ। ਇਸ 'ਤੇ ਉਨ੍ਹਾਂ ਨੇ ਸਖ਼ਤ ਕਾਰਵਾਈ ਕਰਦੇ ਹੋਏ ਡੀ. ਐੱਸ. ਪੀ. ਪਾਇਲ ਕੋਲੋਂ ਰਿਪੋਰਟ ਮੰਗੀ ਸੀ।
ਇਹ ਵੀ ਪੜ੍ਹੋ : ਇਨ੍ਹਾਂ ਨੋਟਾਂ ਨੂੰ ਦੇਖ ਕੇ ਤੁਸੀਂ ਵੀ ਖਾ ਜਾਓਗੇ ਭੁਲੇਖ਼ਾ, ਨਹੀਂ ਯਕੀਨ ਤਾਂ ਧਿਆਨ ਨਾਲ ਦੇਖ ਲਓ ਇਹ ਵੀਡੀਓ
ਡੀ. ਐੱਸ. ਪੀ. ਦੀ ਰਿਪੋਰਟ ਦੇ ਆਧਾਰ 'ਤੇ ਏ. ਐੱਸ. ਆਈ. ਨੂੰ ਲਾਈਨ-ਹਾਜ਼ਰ ਕੀਤਾ ਗਿਆ ਅਤੇ ਇਸ ਦੀ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਨਾਰਕੋਟਿਕਸ ਹਰਪਾਲ ਸਿੰਘ ਵੱਲੋਂ ਵਿਭਾਗੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਐੱਸ. ਐੱਸ. ਪੀ. ਕੌਂਡਲ ਨੇ ਕਿਹਾ ਕਿ ਜੋ ਵੀ ਗਲਤ ਕੰਮ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ
NEXT STORY