ਜਲੰਧਰ (ਸ਼ੋਰੀ)– ਨਿਊ ਦਸਮੇਸ਼ ਨਗਰ ਨਿਵਾਸੀ ਇਕ ਲੜਕੀ ਨੇ ਥਾਣਾ ਭਾਰਗੋ ਕੈਂਪ ਵਿਚ ਤਾਇਨਾਤ ਏ. ਐੱਸ. ਆਈ. ਵਿਜੇ ਕੁਮਾਰ ’ਤੇ ਦੋਸ਼ ਲਾਇਆ ਹੈ ਕਿ ਉਹ ਉਸ ’ਤੇ ਸਰੀਰਕ ਸੰਬੰਧ ਬਣਾਉਣ ਲਈ ਦਬਾਅ ਬਣਾ ਰਿਹਾ ਹੈ। ਇਸ ਮਾਮਲੇ ਵਿਚ ਪੀੜਤ ਲੜਕੀ ਡੀ. ਸੀ. ਪੀ. (ਇਨਵੈਸਟੀਗੇਸ਼ਨ) ਗੁਰਮੀਤ ਸਿੰਘ ਨੂੰ ਮਿਲੀ ਅਤੇ ਸ਼ਿਕਾਇਤ ਦਿੱਤੀ।
ਇਹ ਵੀ ਪੜ੍ਹੋ: ਹੁਣ ਸਰਕਾਰੀ ਸਕੂਲਾਂ 'ਚ ਵਿਦਿਆਰਥੀ ਸਿੱਖ ਸਕਣਗੇ ਵਿਦੇਸ਼ੀ ਭਾਸ਼ਾਵਾਂ, ਕੈਪਟਨ ਨੇ ਦਿੱਤੇ ਇਹ ਹੁਕਮ
ਜਾਣਕਾਰੀ ਦਿੰਦਿਆਂ ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ ਰਾਜਵੀਰ ਨਾਲ ਹੋਣਾ ਸੀ ਪਰ ਪੁਲਸ ਨੇ ਉਸ ਦੇ ਮੰਗੇਤਰ ਅਤੇ ਉਸ ਦੀ ਮਾਂ ਨੂੰ 505 ਗ੍ਰਾਮ ਅਫ਼ੀਮ, ਇਕ ਦੇਸੀ ਪਿਸਤੌਲ ਅਤੇ 95 ਹਜ਼ਾਰ ਦੀ ਨਕਦੀ ਨਾਲ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਪੁਲਸ ਨੇ ਝੂਠਾ ਕੇਸ ਦਰਜ ਕੀਤਾ ਹੈ। ਇਸ ਦੇ ਬਾਅਦ ਤੋਂ ਏ. ਐੱਸ. ਆਈ. ਵਿਜੇ ਕੁਮਾਰ ਉਸ ’ਤੇ ਬੁਰੀ ਨਜ਼ਰ ਰੱਖਣ ਲੱਗਾ ਅਤੇ ਧਮਕੀਆਂ ਤੱਕ ਦਿੰਦਾ ਕਿ ਜੇਕਰ ਉਸ ਨੇ ਉਸ ਨਾਲ ਸਰੀਰਕ ਸਬੰਧ ਨਾ ਬਣਾਏ ਤਾਂ ਉਸ ਨੂੰ ਝੂਠੇ ਕੇਸ ਵਿਚ ਫਸਾ ਦੇਵੇਗਾ। ਪੀੜਤਾ ਦਾ ਕਹਿਣਾ ਹੈ ਕਿ ਉਸ ਨੂੰ ਏ. ਐੱਸ. ਆਈ. ਤੋਂ ਆਪਣੀ ਜਾਨ ਦਾ ਖਤਰਾ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ
ਡੀ. ਸੀ. ਪੀ. ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਲੜਕੀ ਨੂੰ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ਵਿਚ ਕੋਈ ਸਬੂਤ ਦੇਵੇ ਤਾਂ ਕਿ ਪੁਲਸ ਜਾਂਚ ਕਰ ਸਕੇ। ਦੂਜੇ ਪਾਸੇ ਏ. ਐੱਸ. ਆਈ. ਵਿਜੇ ਕੁਮਾਰ ਦਾ ਕਹਿਣਾ ਹੈ ਕਿ ਉਕਤ ਲੜਕੀ ਝੂਠ ਬੋਲ ਰਹੀ ਹੈ। ਉਸ ਦੇ ਮੰਗੇਤਰ ਅਤੇ ਉਸ ਦੀ ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਲੜਕੀ ਨੇ ਆਪਣੀ ਭਾਬੀ ਨੂੰ ਕੁੱਟਿਆ। ਇਸ ਮਾਮਲੇ ਵਿਚ ਉਸ ਖ਼ਿਲਾਫ਼ 7/50 ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ ਉਕਤ ਲੜਕੀ ਉਨ੍ਹਾਂ ਨਾਲ ਰੰਜਿਸ਼ ਰੱਖਦਿਆਂ ਝੂਠੀ ਕਹਾਣੀ ਬਿਆਨ ਕਰ ਰਹੀ ਹੈ। ਉਹ ਹਰ ਤਰ੍ਹਾਂ ਦੀ ਪੁਲਸ ਜਾਂਚ ਲਈ ਤਿਆਰ ਹਨ।
ਇਹ ਵੀ ਪੜ੍ਹੋ: ਟਰੇਨ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ 5 DMU ਟਰੇਨਾਂ 15 ਜੂਨ ਤੋਂ ਰਹਿਣਗੀਆਂ ਰੱਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੈਨੇਡਾ 'ਚ ਪੜ੍ਹਾਈ ਦਾ ਸੁਫ਼ਨਾ ਦੇਖ ਰਹੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਜਲਦੀ ਮਿਲੇਗੀ ਵੱਡੀ ਰਾਹਤ
NEXT STORY