ਲੁਧਿਆਣਾ (ਨਰਿੰਦਰ ਮਹਿੰਦਰੂ) : ਜਮਾਲਪੁਰ ਥਾਣੇ 'ਚ ਤਾਇਨਾਤ ਏ. ਐੱਸ. ਆਈ. ਸੁਖਪਾਲ ਸਿੰਘ ਵਲੋਂ 32 ਸੈਕਟਰ ਇਲਾਕੇ 'ਚ ਸਥਿਤ ਇਕ ਘਰ 'ਚ ਦਾਖਲ ਹੋ ਕੇ ਇਕ ਔਰਤ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਈ ਔਰਤ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਬਾਅਦ ਏ. ਐੱਸ. ਆਈ. ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਕਤ ਮਹਿਲਾ ਦੇ ਪਤੀ ਨੇ ਦੱਸਿਆ ਕਿ ਏ. ਐੱਸ. ਆਈ. ਸੁਖਪਾਲ ਸਿੰਘ ਉਸ ਦਾ ਦੋਸਤ ਹੈ ਅਤੇ ਅਕਸਰ ਉਸ ਦੇ ਘਰ ਆਉਂਦਾ ਜਾਂਦਾ ਸੀ। ਫਿਲਹਾਲ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਉਧਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤਾ ਦੀ ਧੀ ਨੇ ਦੱਸਿਆ ਕਿ ਸੁਖਪਾਲ ਸਿੰਘ ਵਰਦੀ 'ਚ ਹੀ ਉਨ੍ਹਾਂ ਦੇ ਘਰ ਆਇਆ। ਪਹਿਲਾਂ ਸੁਖਪਾਲ ਸਿੰਘ ਨੇ ਉਨ੍ਹਾਂ ਦੀ ਮਾਂ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀ ਮਾਂ 'ਤੇ ਦੋ ਗੋਲੀਆਂ ਚਲਾਈਆਂ। ਪਹਿਲੀ ਗੋਲੀ ਖਾਲ੍ਹੀ ਗਈ ਅਤੇ ਦੂਜੀ ਪੇਟ ਵਿਚ ਜਾ ਲੱਗੀ। ਉਕਤ ਲੜਕੀ ਨੇ ਦੱਸਿਆ ਕਿ ਸੁਖਪਾਲ ਸਿੰਘ ਨੇ ਉਨ੍ਹਾਂ ਨੇ ਧਮਕੀਆਂ ਵੀ ਦਿੱਤੀਆਂ ਕਿ ਜੇਕਰ ਕਿਸੇ ਨੇ ਉਸ ਖਿਲਾਫ ਬਿਆਨ ਦਿੱਤੇ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦੇਵੇਗਾ।
ਬਠਿੰਡਾ ਦੇ ਇਸ ਕਿਸਾਨ ਦੇ ਸ਼ਹਿਦ ਦਾ ਸੁਆਦ ਚੱਖ ਚੁੱਕੇ ਹਨ ਦੇਸ਼ ਦੇ 2 ਰਾਸ਼ਟਰਪਤੀ (ਵੀਡੀਓ)
NEXT STORY