ਹੁਸ਼ਿਆਰਪੁਰ (ਵੈੱਬ ਡੈਸਕ, ਵਰਿੰਦਰ ਪੰਡਿਤ)- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਅਣਪਛਾਤੇ ਵਿਅਕਤੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ 'ਤੇ ਹਮਲਾ ਕਰ ਦਿੱਤਾ ਗਿਆ। ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਉਨ੍ਹਾਂ ਦਾ ਇਕ ਸਾਥੀ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ
ਪੁਲਸ ਮੁਤਾਬਕ ਮੰਗਲਵਾਰ ਰਾਤ ਘੰਟਾ ਘਰ ਹੁਸ਼ਿਆਰਪੁਰ ਨੇੜੇ ਰਾਣਾ ਦੀ ਦੁਕਾਨ ’ਤੇ 6 ਦੇ ਕਰੀਬ ਅਣਪਛਾਤੇ ਵਿਅਕਤੀ ਆਏ ਅਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਉਨ੍ਹਾਂ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ। ਇਸ ਘਟਨਾ 'ਚ ਉਨ੍ਹਾਂ ਦਾ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਿਟੀ ਥਾਣਾ ਦੀ ਪੁਲਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ ਪਤਾ ਲਾਇਆ ਜਾ ਰਿਹਾ ਹੈ ਕਿ ਹਮਲਾਵਰ ਕੌਣ ਸਨ ਅਤੇ ਇਹ ਹਮਲਾ ਕਿਨ੍ਹਾਂ ਕਾਰਨਾਂ ਅਤੇ ਰੰਜਿਸ਼ ਕਰਕੇ ਹੋਇਆ ਹੈ। ਹੁਸ਼ਿਆਰਪੁਰ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਅਨਿਲ ਕੁਮਾਰ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਅਜੇ ਦਰਜ ਨਹੀਂ ਕੀਤੇ ਗਏ ਹਨ। ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿਆਂ 'ਚ 50 ਰੁਪਏ ਨੇ 3 ਬੰਦੇ ਬਣਾ 'ਤੇ ਲਖਪਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ
NEXT STORY