ਚੰਡੀਗੜ੍ਹ : ਤਰਨਤਾਰਨ ਦੇ ਸਾਬਕਾ ਐੱਸਐੱਸਪੀ ਗੁਰਮੀਤ ਚੌਹਾਨ ਹਾਲ ਹੀ 'ਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਤਕਰਾਰ ਨੂੰ ਲੈ ਕੇ ਸੁਰਖੀਆਂ 'ਚ ਸਨ। ਹੁਣ ਗੁਰਮੀਤ ਚੌਹਾਨ ਨੂੰ ਇਕ ਹੋਰ ਸ਼ਿਕਾਇਤ ਦੇ ਮਾਮਲੇ 'ਚ ਪੰਜਾਬ ਵਿਧਾਨ ਸਭਾ ਅਧਿਕਾਰ ਕਮੇਟੀ ਨੇ ਤਲਬ ਕੀਤਾ ਹੈ। ਕਮੇਟੀ ਵੱਲੋਂ ਤਰਨਤਾਰਨ ਦੇ ਵਿਧਾਇਕ ਡਾ. ਗੁਰਮੀਤ ਸਿੰਘ ਸੋਹਲ ਦੀ ਸ਼ਿਕਾਇਤ 'ਤੇ ਗੁਰਮੀਤ ਚੌਹਾਨ ਸਮੇਤ ਇਕ ਹੋਰ ਡੀਐੱਸਪੀ ਤੇ ਐੱਸਐੱਚਓ ਨੂੰ ਤਲਬ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ 10 ਅਕਤੂਬਰ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਮਾਸਟਰ ਸਲੀਮ ਨੂੰ ਮਿਲੀ ਅਗਾਊਂ ਜ਼ਮਾਨਤ
ਜ਼ਿਕਰਯੋਗ ਹੈ ਕਿ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਪੁਰਾ ਨੇ ਤਰਨਤਾਰਨ ਦੇ ਐੱਸਐੱਸਪੀ ਗੁਰਮੀਤ ਚੌਹਾਨ 'ਤੇ ਗੰਭੀਰ ਦੋਸ਼ ਲਾਏ ਸਨ। ਇਸ ਮਾਮਲੇ ਨੂੰ ਲੈ ਕੇ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸ਼ੇਅਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਐੱਸਐੱਸਪੀ 'ਤੇ ਆਪਣੀ ਸੁਰੱਖਿਆ ਵਾਪਸ ਲੈਣ ਦੀ ਗੱਲ ਕਹੀ ਸੀ। ਲਾਲਪੁਰਾ ਨੇ ਕਿਹਾ ਸੀ ਕਿ ਐੱਸਐੱਸਪੀ ਚੋਰਾਂ ਨਾਲ ਮਿਲੇ ਹੋਏ ਹਨ ਅਤੇ ਹੁਣ ਪਤਾ ਲੱਗਾ ਹੈ ਕਿ ਉਹ ਡਰਪੋਕ ਵੀ ਹੈ। ਬੇਸ਼ੱਕ ਐੱਸਐੱਸਪੀ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਗੁਰਮੀਤ ਚੌਹਾਨ ਦਾ ਤਬਾਦਲਾ ਕਰ ਦਿੱਤਾ ਗਿਆ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
22 ਸਾਲ ਸਜ਼ਾ ਭੁਗਤ ਕੇ ਆਏ ਵਿਅਕਤੀ ਨੇ ਫਿਰ ਕਰ 'ਤਾ ਵੱਡਾ ਕਾਂਡ, ਨੌਜਵਾਨ ਦਾ ਕਤਲ ਕਰ ਖੂਹ 'ਚ ਸੁੱਟੀ ਲਾਸ਼
NEXT STORY