ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਵਿੰਗ ਨੇ ਪਾਰਟੀ ਨੂੰ ਬੇਨਤੀ ਕੀਤੀ ਹੈ ਕਿ ਭਾਰਤੀ ਜਨਤਾ ਪਾਰਟੀ ਨਾਲ ਹੋਏ ਸਮਝੌਤੇ ਮੁਤਾਬਕ ਹਰਿਆਣਾ 'ਚ ਹੋ ਰਹੀਆਂ ਅਸੈਂਬਲੀ ਚੋਣਾਂ ਦੌਰਾਨ ਅਕਾਲੀ ਦਲ ਵਲੋਂ ਜਿਨ੍ਹਾਂ ਸੀਟਾਂ 'ਤੇ ਚੋਣ ਲੜੀ ਜਾਣੀ ਹੈ, ਉਨ੍ਹਾਂ ਦੀ ਸ਼ਨਾਖਤ ਕਰ ਲਈ ਜਾਵੇ। ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਲਾਨ ਕੀਤਾ ਸੀ ਕਿ ਹਰਿਆਣਾ ਭਾਜਪਾ ਇਕਾਈ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਚੋਣ ਸਮਝੌਤਾ ਹੋ ਗਿਆ ਹੈ, ਜਿਸ ਅਧੀਨ ਅਕਾਲੀ ਦਲ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਹਮਾਇਤ ਕਰੇਗਾ ਅਤੇ ਅਸੈਂਬਲੀ ਚੋਣਾਂ 'ਚ ਅਕਾਲੀ ਦਲ ਨੂੰ ਭਾਜਪਾ ਵਲੋਂ ਢੁੱਕਵੀਆਂ ਸੀਟਾਂ ਦਿੱਤੀਆਂ ਜਾਣਗੀਆਂ।
ਹਰਿਆਣਾ ਸੂਬਾ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਪਾਰਟੀ ਦੀ ਹਰਿਆਣਾ ਇਕਾਈ ਦੀ ਹੋਈ ਇਕ ਮੀਟਿੰਗ 'ਚ ਅਕਾਲੀ ਦਲ ਦੀ ਹਾਈ ਕਮਾਂਡ ਨੂੰ ਅਪੀਲ ਕੀਤੀ ਗਈ ਕਿ ਉਹ ਭਾਜਪਾ ਨਾਲ ਗੱਲਬਾਤ ਕਰਕੇ ਉਨ੍ਹਾਂ ਸੀਟਾਂ ਦੀ ਗਿਣਤੀ ਦਾ ਵੇਰਵਾ ਲੈ ਲਵੇ, ਜੋ ਕਿ ਭਗਵਾ ਪਾਰਟੀ ਨਾਲ ਹੋਏ ਚੋਣ ਸਮਝੌਤੇ ਅਧੀਨ ਅਕਾਲੀ ਦਲ ਨੂੰ ਦਿੱਤੀਆਂ ਜਾਣੀਆਂ ਹਨ।
23 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
NEXT STORY