ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਸਵੇਰੇ ਅੱਠ ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਵਿੰਨਰਜੀਤ ਸਿੰਘ ਖਡਿਆਲ ਨੇ ਆਪਣੀ ਵੋਟ ਸੁਨਾਮ ਊਧਮ ਸਿੰਘ ਵਾਲਾ (ਆਈ.ਟੀ ਆਈ) ਵਿਖੇ ਪੋਲਿੰਗ ਬੂਥ 119 ’ਤੇ ਪਾਈ ਹੈ। ਗੋਲਡੀ ਨੇ ਆਪਣਾ ਮਤਦਾਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਉਨ੍ਹਾਂ ਦਾ ਵੋਟ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਲਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕੁਲ 5 ਵਿਧਾਨ ਸਭਾ ਹਲਕਿਆਂ ਵਿੱਚ 55 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜ਼ਿਲ੍ਹੇ ਦੇ ਕੁਲ 9 ਲੱਖ 5 ਹਜ਼ਾਰ 831 ਵੋਟਰਾਂ ਵੱਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ, ਜਿਨਾਂ ਵਿੱਚ 4 ਲੱਖ 79 ਹਜ਼ਾਰ 379 ਮਰਦ ਵੋਟਰ, 4 ਲੱਖ 26 ਹਜ਼ਾਰ 428 ਅਤੇ ਟਰਾਂਸਜੈਂਡਰ 24 ਵੋਟਰ ਸ਼ਾਮਲ ਹਨ। ਜ਼ਿਲ੍ਹੇ ਵਿੱਚ 593 ਪੋਲਿੰਗ ਸਟੇਸ਼ਨ ਇਮਾਰਤਾਂ ਵਿੱਚ 1006 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਵੋਟ ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ।
ਪੰਜਾਬ ਵਿਧਾਨ ਸਭਾ ਚੋਣਾਂ 2022: ਜਲੰਧਰ ਜ਼ਿਲ੍ਹੇ ’ਚ 6 ਵਜੇ ਤੱਕ 61.6 ਫ਼ੀਸਦੀ ਹੋਈ ਵੋਟਿੰਗ
NEXT STORY