ਸੁਨਾਮ (ਵੈੱਬ ਡੈਸਕ) : ਸੁਨਾਮ ਸੀਟ 'ਤੇ ਕੁੱਲ ਮਿਲਾ ਅਕਾਲੀ ਦਲ ਦਾ ਦਬਦਬਾ ਰਿਹਾ ਹੈ। ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੇ 3 ਵਾਰ ਜਿੱਤ ਹਾਸਲ ਕੀਤੀ, ਜਦੋਂਕਿ ਇਕ ਵਾਰ ਕਾਂਗਰਸ ਅਤੇ ਇਕ ਵਾਰ ਆਮ ਆਦਮੀ ਪਾਰਟੀ ਇਸ ਸੀਟ ਤੋਂ ਜੇਤੂ ਰਹੀ।
1997
ਸਾਲ 1997 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਸੀਟ ਕਾਂਗਰਸ ਨੇ ਜਿੱਤੀ। ਕਾਂਗਰਸ ਦੇ ਭਗਵਾਨ ਦਾਸ ਅਰੋੜਾ ਨੇ 42413 ਵੋਟਾਂ ਹਾਸਲ ਕਰਦੇ ਹੋਏ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ (39907) ਨੂੰ 2506 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
2002
ਸਾਲ 2002 ਦੌਰਾਨ ਇਸ ਸੀਟ 'ਤੇ ਅਕਾਲੀ ਦਲ ਨੇ ਜਿੱਤ ਦਾ ਝੰਡਾ ਗੱਡਿਆ। ਅਕਾਲੀ ਦਲ ਦੇ ਪਰਮਿੰਦਰ ਸਿੰਘ ਨੇ 44506 ਵੋਟਾਂ ਹਾਸਲ ਕੀਤੀਆਂ ਅਤੇ ਕਾਂਗਰਸ ਦੇ ਸੋਨੀਆ ਦੀਪਾ ਅਰੋੜਾ (25831) ਨੂੰ 18675 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
2007
ਸਾਲ 2007 ਦੌਰਾਨ ਮੁੜ ਇਸ ਸੀਟ ਤੋਂ ਅਕਾਲੀ ਦਲ ਦੀ ਜਿੱਤ ਹੋਈ। ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੇ 52270 ਵੋਟਾਂ ਹਾਸਲ ਕਰਦੇ ਹੋਏ ਕਾਂਗਰਸ ਦੇ ਅਮਨ ਅਰੋੜਾ (52270 ਵੋਟਾਂ) ਨੂੰ 10132 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
2012
ਸਾਲ 2012 ਦੌਰਾਨ ਵੀ ਇਸ ਸੀਟ 'ਤੇ ਅਕਾਲੀ ਦਲ ਦਾ ਕਬਜ਼ਾ ਰਿਹਾ। ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਸੀਟ 'ਤੇ ਜਿੱਤ ਹਾਸਲ ਕਰਦੇ ਹੋਏ 67766 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸ ਦੇ ਅਮਨ ਅਰੋੜਾ (63112) ਨੂੰ 4654 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
2017
ਸਾਲ 2017 ਦੌਰਾਨ ਇਹ ਸੀਟ ਅਕਾਲੀ ਦਲ ਕੋਲੋਂ ਖ਼ੁੱਸ ਗਈ ਅਤੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੀ ਆਮ ਆਦਮੀ ਪਾਰਟੀ ਇਸ ਸੀਟ ਤੋਂ ਜੇਤੂ ਰਹੀ। ਕਾਂਗਰਸ ਛੱਡ ਆਮ ਆਦਮੀ ਪਾਰਟੀ 'ਚ ਆਏ ਅਮਨ ਅਰੋੜਾ ਨੇ 72815 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਗੋਬਿੰਦ ਸਿੰਘ ਲੌਂਗੋਵਾਲ (42508) ਨੂੰ 30307 ਵੋਟਾਂ ਦੇ ਵੱਡੇ ਫ਼ਰਕ ਨਾਲ ਮਾਤ ਦਿੱਤੀ।ਕਾਂਗਰਸ ਵੱਲੋਂ ਚੋਣਾਂ ਲੜ ਰਹੀ ਉਮੀਦਵਾਰ ਦਾਮਨ ਬਾਜਵਾ ਥਿੰਦ ਨੂੰ 30518 ਵੋਟਾਂ ਮਿਲੀਆਂ ਸਨ।
ਇਸ ਵਾਰ ਇਸ ਸੀਟ ਤੋਂ ਕਾਂਗਰਸ ਵੱਲੋਂ ਦਾਮਨ ਬਾਜਵਾ ਥਿੰਦ ਦੀ ਸੀਟ ਕੱਟ ਕੇ ਜਸਵਿੰਦਰ ਸਿੰਘ ਧੀਮਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ-ਬਸਪਾ ਵੱਲੋਂ ਬਲਦੇਵ ਸਿੰਘ ਮਾਨ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਅਮਨ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਡਾ. ਅਮਰਜੀਤ ਸਿੰਘ ਮਾਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਨਮੁੱਖ ਸਿੰਘ ਮੋਖਾ (ਢੀ.) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਇਸ ਸੀਟ 'ਤੇ ਵੋਟਰਾਂ ਦੀ ਕੁੱਲ ਗਿਣਤੀ 196136 ਹੈ, ਜਿਨ੍ਹਾਂ 'ਚ 92561 ਪੁਰਸ਼, 103572 ਔਰਤਾਂ ਅਤੇ 3 ਥਰਡ ਜੈਂਡਰ ਹਨ।
ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ 'ਚੋਂ ਕੱਢਿਆ ਗਿਆ
NEXT STORY