ਪਠਾਨਕੋਟ (ਧਰਮਿੰਦਰ) : ਅਕਾਲੀ-ਭਾਜਪਾ ਗਠਜੋੜ ਟੁੱਟਣ ਤੋਂ ਬਾਅਦ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ 'ਤੇ ਟਿਕੀਆਂ ਹੋਈਆਂ ਹਨ ਕਿ ਉਹ ਕਿਸ ਪਾਰਟੀ ਨੂੰ ਆਪਣਾ ਸਮਰਥਨ ਦਿੰਦੇ ਹਨ। ਇਸ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵੱਡਾ ਬਿਆਨ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨਵਜੋਤ ਸਿੱਧੂ ਭਾਜਪਾ ਵਲੋਂ ਲੜਨਗੇ।
ਇਹ ਵੀ ਪੜ੍ਹੋ : ਰਾਹੁਲ ਦੀ ਸਕਿਓਰਿਟੀ 'ਚ ਵੱਡੀ ਲਾਪਰਵਾਹੀ, ਬਿਨਾਂ ਮਨਜ਼ੂਰੀ ਉੱਡਿਆ ਡਰੋਨ
ਦਰਅਸਲ ਮਾਸਟਰ ਮੋਹਨ ਲਾਲ ਪਾਸੋਂ ਜਦੋਂ ਰਾਹੁਲ ਗਾਂਧੀ ਦੀ ਰੈਲੀ ਵਿਚ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਹੋਈ ਤਕਰਾਰ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਦਾ ਭਵਿੱਖ ਸਿਰਫ ਭਾਜਪਾ ਵਿਚ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦਾ ਜਨਮ ਵੀ ਭਾਰਤੀ ਜਨਤਾ ਪਾਰਟੀ ਵਿਚ ਹੋਇਆ ਹੈ ਅਤੇ ਉਹ ਪੂਰੇ ਵਿਸ਼ਵਾਸ ਨਾਲ ਆਖ ਰਹੇ ਹਨ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਨਵਜੋਤ ਸਿੱਧੂ ਭਾਜਪਾ ਵਲੋਂ ਹੀ ਲੜਨਗੇ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 'ਚੋਂ ਸਿੱਧੂ ਗੈਰ-ਹਾਜ਼ਰ, ਮਨਪ੍ਰੀਤ ਬਾਦਲ ਵੀ ਨਦਾਰਦ
ਭਾਜਪਾ ਨੇਤਾ ਨੇ ਕਿਹਾ ਕਿ ਅੱਜ ਨਵਜੋਤ ਸਿੱਧੂ ਕਾਂਗਰਸ ਦੇ ਮੰਚ 'ਤੇ ਬੈਠੇ ਤਾਂ ਜ਼ਰੂਰ ਹਨ ਪਰ ਉਹ ਕਿਨ੍ਹਾਂ ਹਾਲਾਤ ਵਿਚ ਹਨ ਇਹ ਦੇਖਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰੀਸ਼ ਰਾਵਤ ਤਿੰਨ ਦਿਨ ਲਗਾਤਾਰ ਸਿੱਧੂ ਦੇ ਘਰ ਜਾ ਕੇ ਬੈਠੇ ਰਹੇ ਤਾਂ ਜਾ ਕੇ ਸਿੱਧੂ ਰੈਲੀ ਵਿਚ ਆਉਣ ਲਈ ਰਾਜ਼ੀ ਹੋਏ ਹਨ।
ਇਹ ਵੀ ਪੜ੍ਹੋ : ਸੰਗਰੂਰ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ
ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਨੇ ਕੋਠੇ ਤੋਂ ਮਾਰੀ ਛਾਲ, ਸਰੀਰ ਦੀਆਂ ਕਈ ਹੱਡੀਆਂ ਟੁੱਟੀਆਂ
NEXT STORY