ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਸੁਨੀਤਾ ਚੌਧਰੀ ਨੂੰ ਬਲਾਚੌਰ ਤੋਂ, ਜਸਪਾਲ ਸਿੰਘ ਬਿੱਟੂ ਨੂੰ ਪਟਿਆਲ ਰੂਰਲ ਤੋਂ ਅਤੇ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਵਿਧਾਨ ਸਭਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ ਕੁੱਲ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ, ਬਣ ਗਿਆ ਕਰੋੜਪਤੀ
ਦੱਸਣਯੋਗ ਹੋ ਕਿ ਅਕਾਲੀ ਦਲ ਵਲੋਂ ਕੱਲ੍ਹ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਅਕਾਲੀ ਦਲ ਨੇ ਹਲਕਾ ਘਨੌਰ ਤੋਂ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਦਿਲਰਾਜ ਸਿੰਘ ਭੂੰਦੜ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ’ਤੇ ਹਮਲਾ, ਚੱਲੀਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਉਮੀਦਵਾਰ ਐਲਾਨੇ ਜਾਣ ਮਗਰੋਂ ਬਲਜਿੰਦਰ ਕੌਰ ਨੇ 'ਆਪ' ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
NEXT STORY