ਡੇਰਾ ਬਾਬਾ ਨਾਨਕ (ਵਤਨ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਕਸਬੇ ਦੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਅਤੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ ਤੋਂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਛੱਡ ਕੇ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਕਰਨਗੇ ਤਾਂ ਕਿ ਪੰਜਾਬ ਨੂੰ ਲੋਕ ਪੱਖੀ ਸਰਕਾਰ ਮਿਲ ਸਕੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਤੋਂ ਉਪਰ ਹੋਇਆ ਸਿੱਖਿਆ ਵਿਭਾਗ, ਬੰਦ ਦੇ ਹੁਕਮਾਂ ਦੇ ਬਾਵਜੂਦ ਸਕੂਲਾਂ ’ਚ ਬੁਲਾਇਆ ਸਟਾਫ਼
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜੇਗੀ ਅਤੇ ਸਮਾਂ ਆਉਣ ’ਤੇ ਹੀ ਗਠਜੋੜ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਉਹ ਪੂਰਿਆਂ ਨਹੀਂ ਕਰ ਸਕੇ ਅਤੇ ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵਾਅਦਿਆਂ ਤੋਂ ਮੁਕਰ ਕੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਬਨਣਾ ਚਾਹਿਦਾ ਹੈ ਕਿ ਜੋ ਪਾਰਟੀਆਂ ਆਪਦੇ ਚੋਣ ਮੈਨੀਫੈਸਟੋ ਵਿਚ ਵਾਅਦੇ ਕਰਦੀਆਂ ਹਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਪਾਬੰਦ ਹੋਵੇ। ਨਵਜੋਤ ਸਿੰਘ ਸਿੱਧੂ ਬਾਰੇ ਸਵਾਲਾਂ ਦਾ ਜਵਾਬ ਦਿੰਦਿਆਂ ਢੀਂਡਸਾ ਨੇ ਕਿਹਾ ਕਿ ਸਿੱਧੂ ਉਨ੍ਹਾਂ ਦੇ ਪੁੱਤਰ ਸਮਾਨ ਹੈ। ਉਨ੍ਹਾਂ ਆਪਣੀ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਉਨ੍ਹਾਂ ਆਪਣੀ ਪਾਰਟੀ ਦੇ ਵਰਕਰਾਂ ਨੂੰ ਹਦਾਇਤ ਜਾਰੀ ਕੀਤੀ ਸੀ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਨੂੰ ਰੋਕ ਕੇ ਸਾਰੇ ਕਿਸਾਨੀ ਅੰਦੋਲਨ ਵਿਚ ਵੱਧ ਤੋਂ ਵਧ ਸਹਿਯੋਗ ਦੇਣ।
ਇਹ ਵੀ ਪੜ੍ਹੋ : ਪੰਜਾਬ ’ਚੋਂ ਸ਼ੁਰੂ ਹੋਇਆ ਅੰਦੋਲਨ ਹੁਣ ਪੂਰੇ ਦੇਸ਼ ਤਕ ਪਹੁੰਚ ਚੁੱਕਾ : ਕੇਜਰੀਵਾਲ
ਉਨ੍ਹਾਂ ਕਿਹਾ ਕਿ ਸੰਸਦ ਵਿਚ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪ੍ਰਧਾਨ ਮੰਤਰੀ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਦਿੱਲੀ ਦੀਆਂ ਸਰਹੱਦਾਂ ਤੇ ਬਜ਼ੁਰਗ, ਬਜ਼ੁਰਗ ਬੀਬੀਆਂ, ਬੱਚੇ ਆਦਿ ਬੈਠੇ ਹੋਏ ਹਨ, ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਇਸ ਅੰਦੋਲਨ ਨੂੰ ਖ਼ਤਮ ਕਰਵਾਏ। ਇਸ ਮੌਕੇ ਇਸ ਮੌਕੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਮੋਗਾ ’ਚ ਕਤਲ ਕੀਤੀਆਂ ਸਕੀਆਂ ਭੈਣਾਂ ਦਾ ਇਕੱਠਿਆਂ ਹੋਇਆ ਸਸਕਾਰ, ਲਾਲ ਚੁੰਨੀਆਂ ਪਾ ਕੀਤਾ ਵਿਦਾ
ਆਪਸੀ ਲੜਾਈ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਪਤਨੀ
NEXT STORY