ਬਠਿੰਡਾ (ਵਰਮਾ) : ਵਿਧਾਨ ਸਭਾ ਚੋਣਾਂ ਦੌਰਾਨ ਨਰੂਆਣਾ ਰੋਡ ’ਤੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ । ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਵੋਟਰਾਂ ਨੂੰ ਪੈਸੇ ਵੰਡ ਰਹੇ ਸਨ ਅਤੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਹਵਾ ਵਿਚ ਗੋਲ਼ੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਦੀ ਇੱਕ ਗੱਡੀ ਦੀ ਭੰਨਤੋੜ ਕੀਤੀ। ਮੌਕੇ ’ਤੇ ਪੁੱਜੇ ਡੀ.ਐੱਸ.ਪੀ. ਸਿਟੀ ਚਰਨਜੀਤ ਸਿੰਘ ਨੇ ਅਕਾਲੀ ਵਰਕਰਾਂ ਨਾਲ ਗੱਲਬਾਤ ਕੀਤੀ। ਘਟਨਾ ਤੋਂ ਬਾਅਦ ਕਾਂਗਰਸੀ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਚੋਣਾਂ ਦੌਰਾਨ ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਥਾਣੇ ਨੇੜੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੱਸਿਆ ਕਿ ਉਹ ਆਪਣੇ ਵਾਰਡ ਦੇ ਇਲਾਕੇ ਵਿਚ ਘੁੰਮ ਰਹੇ ਸਨ ਤਾਂ ਪਤਾ ਲੱਗਾ ਕਿ ਕੁਝ ਕਾਂਗਰਸੀ ਵਰਕਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਵੋਟਰਾਂ ਨੂੰ ਪੈਸੇ ਵੰਡ ਰਹੇ ਹਨ। ਉਸ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਨ੍ਹਾਂ ਕਾਂਗਰਸੀ ਵਰਕਰਾਂ ਅਤੇ ਬਾਹਰਲੇ ਵਿਅਕਤੀਆਂ ਨੂੰ ਪੈਸੇ ਵੰਡਣ ਤੋਂ ਰੋਕ ਦਿੱਤਾ। ਇਸ 'ਤੇ ਉਸ ਨੇ ਲੜਾਈ ਸ਼ੁਰੂ ਕਰ ਦਿੱਤੀ ਅਤੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸ ਦੀ ਕਾਰ ਦੀ ਭੰਨਤੋੜ ਕੀਤੀ ਅਤੇ ਤਿੰਨ ਹਵਾਈ ਫਾਇਰ ਵੀ ਕੀਤੇ। ਬਾਅਦ ਵਿਚ ਉਹ ਫਰਾਰ ਹੋ ਗਿਆ। ਟੋਨੀ ਨੇ ਦੱਸਿਆ ਕਿ ਉਸ ਦੇ ਇਲਾਕੇ ਵਿਚ ਬਾਹਰੀ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ। ਜਿਸ ਬਾਰੇ ਅਕਾਲੀ ਆਗੂ ਪਹਿਲਾਂ ਵੀ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਚੁੱਕੇ ਹਨ।
ਇਹ ਵੀ ਪੜ੍ਹੋ : ਖੰਨਾ : ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਆਏ ਵਿਅਕਤੀ ਦੀ ਅਚਾਨਕ ਮੌਤ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਹੁੰਚੇ ਡੀ.ਐੱਸ.ਪੀ. ਸਿਟੀ ਚਰਨਜੀਤ ਸਿੰਘ ਨੇ ਸਾਬਕਾ ਅਕਾਲੀ ਕੌਂਸਲਰ ਟੋਨੀ ਸਮੇਤ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਸਾਰਿਆਂ ਨੂੰ ਥਾਣਾ ਕੈਨਾਲ ਕੋਲ ਬੁਲਾਇਆ। ਡੀ.ਐਸ.ਪੀ ਨੇ ਦੱਸਿਆ ਕਿ ਸਾਬਕਾ ਅਕਾਲੀ ਕੌਂਸਲਰ ਟੋਨੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਟੋਨੀ ਨੇ ਦੋਸ਼ ਲਾਇਆ ਕਿ ਸ਼ਹਿਰ ਵਿਚ ਬਿਨਾਂ ਨੰਬਰੀ ਵਾਹਨ ਘੁੰਮ ਰਹੇ ਹਨ ਪਰ ਪੁਲਸ ਉਨ੍ਹਾਂ ਦੀ ਜਾਂਚ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ : ਭਦੌੜ ’ਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ‘ਆਪ’ ਉਮੀਦਵਾਰ ਦੀ ਗੱਡੀ ’ਤੇ ਹਮਲਾ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ
ਫਤਿਹਗੜ੍ਹ ਸਾਹਿਬ 'ਚ ਵੋਟਾਂ ਦੌਰਾਨ ਆਪਸ 'ਚ ਭਿੜੀਆਂ 2 ਧਿਰਾਂ, ਪੋਲਿੰਗ ਬੂਥ ਪੁਲਸ ਛਾਉਣੀ 'ਚ ਤਬਦੀਲ (ਤਸਵੀਰਾਂ)
NEXT STORY