ਜਲੰਧਰ (ਵੈੱਬ ਡੈਸਕ)— ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੁੰਦਿਆਂ ਹੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਬੀਰ ਸਿੰਘ ਬਰਾੜ ਨੂੰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜਲੰਧਰ ਕੈਂਟ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਵਿਖੇ ਜਗਬੀਰ ਸਿੰਘ ਬਰਾੜ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਉਮੀਦਵਾਰ ਦਾ ਐਲਾਨ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਜਨਰਲ ਸੈਕਟਰੀ ਵੀ ਨਿਯੁਕਤ ਕੀਤਾ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋਏ ਜਗਬੀਰ ਸਿੰਘ ਬਰਾੜ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਨੂੰ ਜਿਤਾ ਕੇ ਅੱਗੇ ਲੈ ਕੇ ਆਈਏ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਨੇ 13 ਵਾਅਦੇ ਕੀਤੇ ਹਨ, ਉਹ ਉਨ੍ਹਾਂ ਵਾਅਦਿਆਂ ਨੂੰ ਸਰਕਾਰ ਬਣਨ ’ਤੇ ਜ਼ਰੂਰ ਪੂਰਾ ਕਰਨਗੇ। ਜਿਵੇਂ ਅੱਸੀ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਸਨ, ਹੁਣ ਵੀ ਸਰਕਾਰ ਬਣਨ ’ਤੇ ਸਾਰੇ ਵਾਅਦੇ ਪੂਰੇ ਕਰਾਂਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸੀ।
ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ
ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਹਲਕਾ ਇੰਚਾਰਜ ਨਕੋਦਰ, ਚੇਅਰਮੈਨ ਵਾਟਰ ਐਂਡ ਰਿਸੋਰਸਿਜ਼ ਪੰਜਾਬ ਜਗਬੀਰ ਸਿੰਘ ਬਰਾੜ ਅੱਜ ਕਾਂਗਰਸ ਦੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵਿਚ ਸ਼ਾਮਲ ਹੋਏ।
ਇਥੇ ਦੱਸ ਦੇਈਏ ਕਿ ਇਸ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਜਿਨ੍ਹਾਂ ’ਚ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ, ਅਟਾਰੀ ਤੋਂ ਗੁਲਜ਼ਾਰ ਸਿੰਘ ਰਣੀਕੇ, ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ, ਡੇਰਾ ਬੱਸੀ ਤੋਂ ਨਰਿੰਦਰ ਕੁਮਾਰ ਸ਼ਰਮਾ, ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਸ਼ਾਮਲ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਭਵਿੱਖਬਾਣੀ, ਕਿਹਾ-ਪੰਜਾਬ ਨੂੰ ਕਰੇਗਾ ਬਰਬਾਦ (ਵੀਡੀਓ)
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੋਰੀ, ਰਿਵਾਲਵਰ ਵੀ ਲੈ ਗਏ ਚੋਰ
NEXT STORY