ਲਹਿਰਾਗਾਗਾ (ਜ.ਬ.): ਸੂਬੇ ’ਚ ਕੁਝ ਮਹੀਨੇ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਵੱਲੋਂ ਵਫ਼ਾਦਾਰੀਆਂ ਬਦਲਣ ਦਾ ਸਿਲਸਿਲਾ ਵੀ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕਾ ਹੈ ,ਜਿਸ ਦੇ ਕਾਰਨ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਦੇ ਹੱਥ ਨਾਲ ਹੱਥ ਮਿਲਾ ਚੁੱਕੇ ਹਨ ,ਦੂਜੇ ਪਾਸੇ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਇਕ ਦਿੱਗਜ਼ ਆਗੂ ਦੇ ਵੀ ਕਾਂਗਰਸ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਸਿਰਫ਼ ਜ਼ਿਲ੍ਹੇ ’ਚ ਹੀ ਨਹੀਂ ਬਲਕਿ ਪੰਜਾਬ ’ਚ ਜ਼ੋਰਾਂ ’ਤੇ ਹਨ।
ਇਹ ਵੀ ਪੜ੍ਹੋ: ਘਰ 'ਚ ਖੇਡਦਿਆਂ ਵਾਪਰਿਆ ਹਾਦਸਾ, ਗਲ਼ ’ਚ ਰੱਸੀ ਫਸਣ ਨਾਲ 8 ਸਾਲਾ ਬੱਚੀ ਦੀ ਦਰਦਨਾਕ ਮੌਤ
ਤਹਿਕੀਕਾਤ ਕਰਨ ’ਤੇ ਅਤਿ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਵੱਲੋਂ ਪਾਰਟੀ ਦੇ ਵਰਕਰਾਂ ਦੇ ਫੋਨ ਵੀ ਨਹੀਂ ਚੁੱਕੇ ਜਾ ਰਹੇ ਅਤੇ ਉਕਤ ‘ਆਪ’ ਆਗੂ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੇ ਸੰਪਰਕ ’ਚ ਹੈ ,ਉਥੇ ਹੀ ਆਪਣੇ ਹਲਕੇ ਨਾਲ ਸਬੰਧਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵੀ ਲਗਾਤਾਰ ਫੋਨ ’ਤੇ ਰਾਬਤਾ ਰੱਖ ਕੇ ਸਿਆਸੀ ਸਥਿਤੀ ’ਤੇ ਪੈਨੀ ਨਜ਼ਰ ਰੱਖ ਰਿਹਾ ਹੈ ਤਾਂ ਜੋ ਮੌਕਾ ਮਿਲਦੇ ਹੀ ਉਹ ‘ਆਪ’ ਨੂੰ ਅਲਵਿਦਾ ਕਹਿ ਕੇ ਕਾਂਗਰਸ ਨਾਲ ਹੱਥ ਮਿਲਾ ਸਕੇ।
ਇਹ ਵੀ ਪੜ੍ਹੋ: ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਪਿਤਾ ਦੇ ਭੋਗ ਵਾਲੇ ਦਿਨ ਹੀ ਪੁੱਤਰ ਦੀ ਕੋਰੋਨਾ ਨਾਲ ਮੌਤ
ਸੂਤਰਾਂ ਅਨੁਸਾਰ ਉਕਤ ਆਗੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਵੀ ਨੇਪਰੇ ਚੜ੍ਹ ਚੁੱਕੀ ਹੈ ਤੇ ਉਸ ਨੂੰ ਸਬੰਧਤ ਹਲਕੇ ਤੋਂ ਕਾਂਗਰਸ ਦੀ ਟਿਕਟ ਦੇਣ ਦੀ ਵੀ ਹਾਂ ਹੋ ਚੁੱਕੀ ਹੈ। ਉਕਤ ਆਗੂ ਕਾਂਗਰਸ ਦਾ ਪੱਲਾ ਕਦੋਂ ਫੜਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ। ਫ਼ਿਲਹਾਲ ਜਿੱਥੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ ,ਉਥੇ ਹੀ ਲੋਕ ਉਕਤ ਆਗੂ ਵੱਲੋਂ ਆਪਣੇ ਸਿਆਸੀ ਭਵਿੱਖ ਬਾਰੇ ਕੀਤੇ ਜਾਣ ਵਾਲੇ ਫ਼ੈਸਲੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ: ਤਪਾ ਦੇ ਨੌਜਵਾਨ ਦੀ ਕੁਵੈਤ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ, ਕਾਂਗਰਸ ਪੰਜਾਬ ’ਚ ਜਾਟ, ਹਿੰਦੂ ਤੇ ਦਲਿਤ ’ਚ ਸੰਤੁਲਨ ਬਣਾ ਕੇ ਚੱਲੇਗੀ
NEXT STORY