ਜਲੰਧਰ (ਵੈੱਬ ਡੈਸਕ) : ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਪੋਲਿੰਗ ਬੂਥਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ। ਪਹਿਲੇ ਇਕ ਘੰਟੇ ਦਰਮਿਆਨ ਹੀ ਪੰਜਾਬ ਦੀਆਂ ਮੁੱਖ ਵੋਟ ਸੀਟਾਂ ’ਤੇ ਬੰਪਰ ਪੋਲਿੰਗ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਪਾਈ ਵੋਟ, ਵੋਟਰਾਂ ਨੂੰ ਕੀਤੀ ਇਹ ਅਪੀਲ
ਚੋਣ ਕਮਿਸ਼ਨ ਤੋਂ ਬਰਾਮਦ ਹੋਏ ਅੰਕੜਿਆਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜੱਦੀ ਹਲਕੇ ਚਮਕੌਰ ਸਾਹਿਬ ਵਿਚ ਹੁਣ ਤਕ 54.80 ਫੀਸਦੀ ਅਤੇ ਭਦੌੜ ਵਿਚ 55.10 ਫੀਸਦੀ ਪੋਲਿੰਗ ਰਿਕਾਰਡ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਲਕੇ ਜਲਾਲਾਬਾਦ ਵਿਚ ਹੁਣ ਤਕ 56 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਸ਼ਹਿਰੀ ਵਿਚ ਵੀ 49 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਵੱਧ ਚੜ੍ਹ ਕੇ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਲਹਿਰਾਗਾਗਾ ਵਿਖੇ ਈ. ਵੀ. ਐੱਮ. ਮਸ਼ੀਨ ’ਚ ਖ਼ਰਾਬੀ ਹੋਣ ਕਰਕੇ ਪੋਲਿੰਗ ਲੇਟ
ਪੋਲਿੰਗ ਦੇ ਕੰਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਥੇ ਕੋਰੋਨਾ ਨਿਯਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪਾਲਣਾ ਕੀਤੀ ਜਾ ਰਹੀ ਹੈ। ਚੋਣ ਅਮਲੇ ਵਲੋਂ ਹਰ ਵੋਟਰ ਨੂੰ ਪੋਲ ਕਰਨ ਤੋਂ ਪਹਿਲਾਂ ਬਕਾਇਦਾ ਵਿਸ਼ੇਸ਼ ਦਸਤਾਨੇ ਅਤੇ ਮਾਸਕ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰ ਵੋਟਰ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਖ਼ਤ ਰੌਂਅ ’ਚ ਕਾਂਗਰਸ ਹਾਈਕਮਾਨ, ਲਗਾਤਾਰ ਤੀਜੇ ਵੱਡੇ ਆਗੂ ਨੂੰ ਪਾਰਟੀ ’ਚੋਂ ਕੱਢਿਆ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ
ਲਹਿਰਗਾਗਾ ਹਲਕੇ ’ਚ ਈ.ਵੀ.ਐਮ. ਮਸ਼ੀਨ ਖ਼ਰਾਬ ਪੈਣ ਕਰਕੇ ਅੱਕੇ ਵੋਟਰਾਂ ਨੇ ਕੀਤੀ ਨਾਅਰੇਬਾਜ਼ੀ
NEXT STORY