ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਬਣਨ ਦੇ ਬਾਅਦ ਸੰਗਠਨ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਵਿਚ ਪਿੱਛੇ ਰਹੀ ਸੱਤਾਧਿਰ ਆਮ ਆਦਮੀ ਪਾਰਟੀ ਨੂੰ ਹੁਣ ਪੁਰਾਣੇ ਵਰਕਰਾਂ ਦੀ ਯਾਦ ਆ ਗਈ ਹੈ। ਇਹੀ ਵਜ੍ਹਾ ਹੈ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਪੰਜਾਬ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੰਗਠਨ ਨਾਲ ਜੁੜੇ ਵਲੰਟੀਅਰਾਂ ਨੂੰ ਪਾਰਟੀ ਹੁਣ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਮਹੱਤਵਪੂਰਨ ਜ਼ਿੰਮੇਵਾਰੀਆਂ ਦੇਣ ਦੀ ਯੋਜਨਾ ਬਣਾ ਰਹੀ ਹੈ, ਜਿਸਦੇ ਤਹਿਤ ਪਾਰਟੀ ਦੀ ਵਿਸ਼ੇਸ਼ ਅਗਵਾਈ ਨੇ ਸਾਰੇ ਵਿਧਾਨ ਸਭਾ ਖੇਤਰਾਂ ਵਿਚ ਅਸੈਂਬਲੀ ਪਰਸਨ ਆਫ ਕੰਟੈਕਟ ਲਗਾਉਣ ਦਾ ਪਲਾਨ ਤਿਆਰ ਕੀਤਾ ਹੈ।
ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ
ਪਾਰਟੀ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਪੁਰਾਣੇ ਵਾਲੰਟੀਅਰਾਂ ਨੂੰ ਹੀ ਅਸੈਂਬਲੀ ਪਰਸਨ ਆਫ ਕੰਟੈਕਟ ਦੀ ਕਮਾਨ ਸੌਂਪੀ ਜਾਵੇਗੀ, ਜੋ ਹਲਕੇ ਦੇ ਅਧੀਨ ਆਉਂਦੇ ਬਲਾਕਾਂ, ਵਾਰਡਾਂ ਅਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤੀ ਦੇਣ ਦੇ ਲਈ ਕੰਮ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦਾ ਫ਼ਾਇਦਾ ਘਰ-ਘਰ ਤੱਕ ਪਹੁੰਚਾਉਣਗੇ। ਸੂਤਰ ਦੱਸਦੇ ਹਨ ਕਿ ਏ. ਪੀ. ਓ. ਸੀ. ਜ਼ਮੀਨ ਪੱਧਰ ’ਤੇ ਹਰ ਜਾਣਕਾਰੀ ਜੁਟਾ ਕੇ ਪਾਰਟੀ ਹਾਈਕਮਾਨ ਤੱਕ ਵੀ ਪਹੁੰਚਾਉਣਗੇ। ਇਨ੍ਹਾਂ ਨਿਯੁਕਤੀਆਂ ਨੂੰ ਆਗਾਮੀ ਨਗਰ ਨਿਗਮ ਚੋਣ ਦੀਆਂ ਤਿਆਰੀਆਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਵਰਕਰਾਂ ਨੇ ਪਾਰਟੀ ਨੂੰ ਸ਼ਿਕਾਇਤ ਵੀ ਕੀਤੀ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਕਈ ਵਰਕਰਾਂ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਸਰਕਾਰੀ ਦਫ਼ਤਰਾਂ ਵਿੱਚ ਪਾਰਟੀ ਵਰਕਰਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਨਗਰ ਨਿਗਮ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿੱਚ ਪਾਰਟੀ ਵਰਕਰ ਜਨਤਾ ਤੋਂ ਕਿਸ ਮੂੰਹ ਨਾਲ ਵੋਟਾਂ ਮੰਗਣਗੇ।
ਇਹ ਵੀ ਪੜ੍ਹੋ- ਕੀ ਖੰਘ 'ਚ ਬੱਚੇ ਨੂੰ ਰਮ ਜਾਂ ਬਰਾਂਡੀ ਦੇਣੀ ਚਾਹੀਦੀ ਹੈ ? ਜਾਣੋ WHO ਦਾ ਹੈਰਾਨੀਜਨਕ ਖ਼ੁਲਾਸਾ
ਉਪਰੋਕਤ ਗੱਲਾਂ ਨੂੰ ਧਿਆਨ ਵਿਚ ਰੱਖ ਕੇ ਪਾਰਟੀ ਨੇ ਪੁਰਾਣੇ ਵਲੰਟੀਅਰਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਦੇਣ ਦੀ ਯੋਜਨਾ ਬਣਾਈ ਹੈ, ਜੋ ਹਲਕੇ ਦੇ ਲੋਕਾਂ ਦੇ ਕੰਮ ਸਰਕਾਰੀ ਵਿਭਾਗਾਂ 'ਚ ਪਹਿਲ ਦੇ ਅਧਾਰ ’ਤੇ ਕਰਵਾਉਣਗੇ। ਇਹੀ ਨਹੀਂ ਬਕਾਇਦਾ ਸਰਕਾਰ ਅਤੇ ਪਾਰਟੀ ਵਲੋਂ ਵੀ ਉਪਰੋਕਤ ਅਸੈਂਬਲੀ ਪਰਸਨ ਆਫ ਕੰਟੈਕਟ ਦੇ ਬਾਰੇ ਵਿਚ ਸਾਰੇ ਵਿਭਾਗ ਦੇ ਪ੍ਰਮੁੱਖਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਹੁਣ ਦੇਖਣਾ ਇਹ ਹੈ ਕਿ ਪਾਰਟੀ ਉਪਰੋਕਤ ਅਸੈਂਬਲੀ ਪਰਸਨ ਆਫ ਕੰਟੈਕਟ ਦੀ ਲਿਸਟ ਕਦ ਜਾਰੀ ਕਰਦੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਹੁਣ ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗਾ ਖ਼ਰਾਬ ਫ਼ਸਲ ਦਾ ਮੁਆਵਜ਼ਾ
'ਆਪ' ਦੇ ਸੀਨੀਅਰ ਨੇਤਾ ਅਤੇ ਪੀ. ਏ. ਡੀ. ਬੀ. ਚੇਅਰਮੈਨ ਸੁਰੇਸ਼ ਗੋਇਲ ਮੁਤਾਬਕ ਜਨਤਾ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਪਹੁੰਚਾਉਣ ਅਤੇ ਇਸਦੀ ਰਿਪੋਰਟ ਹਾਈ ਕਮਾਂਡ ਤੱਕ ਪਹੁੰਚਾਉਣ ਦੇ ਲਈ ਪਾਰਟੀ ਹਰ ਹਲਕੇ ਵਿਚ ਅਸੈਂਬਲੀ ਪਰਸਨ ਆਫ ਕੰਟੈਕਟ ਲਗਾਉਣ ਦੀ ਯੋਜਨਾ ਤਿਆਰ ਕਰ ਰਹੀ ਹੈ। ਗਰਾਊਂਡ ਪੱਧਰ ’ਤੇ ਆਉਣ ਵਾਲੀ ਰਿਪੋਰਟ ਦੇ ਅਧਾਰ ’ਤੇ ਪਾਰਟੀ ਭਵਿੱਖ ਦੀਆਂ ਨੀਤੀਆਂ ਬਣਾਉਂਦੀ ਹੈ। ਨਿਗਮ ਅਤੇ ਆਗਾਮੀ ਹੋਰ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਏ.ਪੀ.ਐੱਸ.ਓ ਦੀ ਲਿਸਟ ਬਣ ਰਹੀ ਹੈ ਅਤੇ ਇਸਨੂੰ ਹਾਈ ਕਮਾਨ ਦੀ ਮਨਜ਼ੂਰੀ ਦੇ ਬਾਅਦ ਜਾਰੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਜਲੰਧਰ ਲੋਕ ਸਭਾ ਉਪ ਚੋਣ ’ਚ ਦਾਅ 'ਤੇ ਲੱਗੇਗੀ ਸਿਆਸੀ ਧਿਰਾਂ ਦੀ ਸਾਖ਼, ਕਾਂਗਰਸ ਲਈ ਵੱਡੀ ਚੁਣੌਤੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਦਾ ਮਨਪ੍ਰੀਤ ਬਾਦਲ ’ਤੇ ਤੰਜ਼, ‘ਜਦੋਂ ਖ਼ਜ਼ਾਨੇ ਦੀ ਚਾਬੀ ਹੱਥ ’ਚ ਸੀ, ਉਦੋਂ ਕਿਉਂ ਨਹੀਂ ਕੀਤੀ ਪੰਜਾਬ ਦੀ ਚਿੰਤਾ
NEXT STORY