ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੁਪਹਿਰ ਦੋ ਵਜੇ ਦੋਬਾਰਾ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਵਲੋਂ ਸੋਮਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਜਿਵੇਂ ਹੀ ਰਾਜਪਾਲ ਨੇ ਆਪਣਾ ਭਾਸ਼ਣ ਪੜ੍ਹਨਾ ਸ਼ਰੂ ਕੀਤਾ ਤਾਂ ਕਾਂਗਰਸੀ ਵਿਧਾਇਕਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਤਿੱਖੀ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਸੋਮਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ
ਇਸ ’ਤੇ ਗਵਰਨਰ ਨੇ ਭਾਸ਼ਣ ਪੂਰਾ ਨਾ ਪੜ੍ਹਦੇ ਹੋਏ ਵਿਚਾਲੇ ਹੀ ਛੱਡ ਦਿੱਤਾ। ਹਾਲਾਂਕਿ ਰਾਜਪਾਲ ਨੇ ਕਿਹਾ ਕਿ ਸਾਰਿਆਂ ਨੂੰ ਗੱਲ ਰੱਖਣ ਦਾ ਮੌਕਾ ਮਿਲੇਗਾ। ਭਾਸ਼ਣ ਦੀ ਕਾਰਵਾਈ ਵਿਚਾਲੇ ਛੱਡਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੇ ਭਾਸ਼ਣ ਨੂੰ ਮੁਕੰਮਲ ਹੀ ਸਮਝਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਕਾਂਗਰਸ ਦਾ ਹੰਗਾਮਾ, ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
NEXT STORY