ਚੰਡੀਗੜ੍ਹ : ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਵਲੋਂ ਸਟਾਲ ਲਗਾ ਕੇ ਵਿਧਾਨ ਸਭਾ ਦੇ ਬਾਹਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਸੁਖਬੀਰ ਬਾਦਲ ਦੀ ਅਗਵਾਈ ਵਿਚ ਕੀਤੇ ਗਏ ਇਸ ਪ੍ਰਦਰਸ਼ਨ ਵਿਚ ਅਕਾਲੀ ਦਲ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਦੀਆਂ ਕਾਪੀਆਂ ਵੰਡੀਆਂ ਗਈਆਂ। ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਦਾ ਵਿਰੋਧ ਜ਼ਾਹਰ ਕਰਨ ਲਈ ਅਕਾਲੀ ਦਲ ਵਲੋਂ 5-5 ਰੁਪਏ ਵਿਚ ਇਸ ਦੀਆਂ ਕਾਪੀਆਂ ਵੇਚੀਆਂ ਗਈਆਂ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਸਰਕਾਰ ਵਲੋਂ ਬੇਅਦਬੀ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਪੇਸ਼ ਕੀਤੀ ਜਾਣੀ ਹੈ, ਜਿਸ ਦਾ ਅਕਾਲੀ ਦਲ ਵਲੋਂ ਸ਼ੁਰੂ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ।
ਸੈਸ਼ਨ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਪੇਸ਼ ਕੀਤੇ ਪ੍ਰਸਤਾਵ
NEXT STORY