ਮਾਨਸਾ : ਇੱਥੋਂ ਦੇ ਪਿੰਡ ਭੰਮੇ ਕਲਾਂ 'ਚ ਅੱਜ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਦਲਜੀਤ ਸਿੰਘ ਦੇ ਸਸਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਿਤਾ ਨੇ ਦੱਸਿਆ ਕਿ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪੀ. ਜੀ. ਆਈ. ਤੋਂ ਲਿਆਂਦੀ ਜਾ ਰਹੀ ਹੈ ਅਤੇ ਡੇਢ ਜਾਂ 2 ਵਜੇ ਦੇ ਕਰੀਬ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਦੀਵਾਲੀ ਤੱਕ ਕਰਨੀ ਪਵੇਗੀ ਓਵਰ ਡਿਊਟੀ, ਲੁਧਿਆਣਾ 'ਚ ਜਾਰੀ ਹੋਏ ਹੁਕਮ
ਉਨ੍ਹਾਂ ਨੇ ਕਿਹਾ ਕਿ ਪੁੱਤ ਦੇ ਸਸਕਾਰ ਨੂੰ ਲੈ ਕੇ ਉਨ੍ਹਾਂ ਸਣੇ ਪੂਰੇ ਪਰਿਵਾਰ ਦੀ ਸਹਿਮਤੀ ਹੈ। ਉਨ੍ਹਾਂ ਦੱਸਿਆ ਕਿ ਹਾਈਕਰੋਟ ਦੇ ਹੁਕਮਾਂ ਮੁਤਾਬਕ ਪਹਿਲਾਂ ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ਵਿਖੇ ਕੀਤਾ ਜਾਣਾ ਸੀ ਪਰ ਸਾਡੀ ਬਨੇਤੀ ਤੋਂ ਬਾਅਦ ਅਦਾਲਤ ਨੇ ਪਿੰਡ 'ਚ ਹੀ ਦਲਜੀਤ ਸਿੰਘ ਦੇ ਸਸਕਾਰ ਨੂੰ ਸਹਿਮਤੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ : ਰਜਿਸਟਰੀਆਂ ਨੂੰ ਲੈ ਕੇ ਪਿਆ ਵੱਡਾ ਪੰਗਾ! NOC ਦੇ ਬਿਨਾਂ ਹੀ ਦਿੱਤੀ ਜਾ ਰਹੀ ਮਨਜ਼ੂਰੀ, ਉੱਠੇ ਸਵਾਲ
ਜਦੋਂ ਉਨ੍ਹਾਂ ਤੋਂ ਸਰਕਾਰ ਵਲੋਂ ਦਿੱਤੇ ਜਾਣ ਵਾਲੇ 50 ਲੱਖ ਦੇ ਮੁਆਵਜ਼ੇ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਪੁੱਤ ਦੇ ਅੰਤਿਮ ਸਸਕਾਰ ਤੱਕ ਸਾਨੂੰ ਕੁੱਝ ਨਹੀਂ ਚਾਹੀਦਾ ਅਤੇ ਇਹ ਸਭ ਬਾਅਦ ਦੀਆਂ ਗੱਲਾਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, ਪਟਿਆਲਾ 'ਚ ਪੈਣਗੀਆਂ ਵੋਟਾਂ
NEXT STORY