ਰੂਪਨਗਰ (ਵਰੁਣ ਲਾਂਬਾ)- 105 ਸਾਲਾ ਪ੍ਰਸਿੱਧ ਐਥਲੀਟ ਅਤੇ ਭਾਰਤ ਦੇ ਰਾਸ਼ਟਰਪਤੀ ਕੋਲੋਂ ਨਾਰੀ ਪੁਰਸਕਾਰ ਨਾਲ ਸਨਮਾਨਿਤ ਬੀਬੀ ਮਾਨ ਕੌਰ ਸਿਹਤ ਖ਼ਰਾਬ ਹੋਣ ਕਾਰਨ ਡੇਰਾਬੱਸੀ ਹਸਪਤਾਲ ਵਿਖੇ ਦਾਖ਼ਲ ਹਨ। ਉਨ੍ਹਾਂ ਦੇ ਇਲਾਜ ਲਈ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ (ਰੋਪੜ) ਵੱਲੋਂ 51000 ਰੁਪਏ ਦੀ ਨਕਦੀ ਰਾਸ਼ੀ ਭੇਟ ਕੀਤੀ ਗਈ ਹੈ। ਬੀਬੀ ਮਾਨ ਕੌਰ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਕਲੱਬ ਬੀਬੀ ਮਾਨ ਕੌਰ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਬੀਬੀ ਮਾਨ ਕੌਰ ਨੇ ਸਾਡੇ ਦੇਸ਼ ਦਾ ਨਾਮ ਵਿਸ਼ਵ ਭਰ ਵਿਚ ਰੌਸ਼ਨ ਕੀਤਾ ਹੈ ਅਤੇ ਸਮੂਹ ਨਾਰੀ ਸ਼ਕਤੀ ਲਈ ਪ੍ਰਤੀਕ ਹੈ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਚੌਥੀ ਜਮਾਤ ’ਚ ਪੜ੍ਹਦੇ ਬੱਚੇ ਨੇ ਕੀਤਾ ਕਮਾਲ, ਪੇਂਟਿੰਗਾਂ ਵੇਖ ਤੁਸੀਂ ਵੀ ਕਰੋਗੇ ਤਾਰੀਫ਼ (ਵੀਡੀਓ)
ਉਨ੍ਹਾਂ ਕੇਂਦਰ ਸਰਕਾਰ ਜਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਥਲੀਟ ਬੀਬੀ ਮਾਨ ਕੌਰ ਦੇ ਇਲਾਜ ਦਾ ਖਰਚ ਚੁੱਕਣ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਬੀਬੀ ਮਾਨ ਕੌਰ ਦੇ ਇਲਾਜ ਲਈ ਖ਼ਰਚਾ ਨਹੀਂ ਚੁੱਕ ਸਕਦੀ ਤਾਂ ਉਨ੍ਹਾਂ ਦੇ ਕਲੱਬ ਵੱਲੋਂ ਇਲਾਜ ਲਈ ਖ਼ਰਚਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮੂਹ ਲੋਕ ਬੀਬੀ ਮਾਨ ਕੌਰ 'ਤੇ ਮਾਣ ਕਰਦੇ ਹਨ, ਜਿਨ੍ਹਾਂ ਨੇ ਲੰਬੀ ਉਮਰ ਵਿਚ ਵੀ ਦੌੜ ਕੇ ਸਿਹਤਯਾਬੀ ਦਾ ਸਬੂਤ ਦਿੰਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ
ਸਮਾਜਸੇਵੀ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਕਲੱਬ ਖਿਡਾਰੀਆਂ ਤੋਂ ਇਲਾਵਾ ਲੋੜਵੰਦਾਂ, ਵਿਧਵਾਵਾਂ ਅਤੇ ਹੋਰ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਹਰ ਸਮੇਂ ਤੱਤਪਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ਤਹਿਤ ਵੀ ਬਾਬਾ ਗਾਜੀ ਦਾਸ ਕਲੱਬ ਵਲੋਂ ਲੰਗਰਾਂ ਦੀ ਸੇਵਾ ਅਤੇ ਕਿਸਾਨ ਅੰਦੋਲਨ ਦੌਰਾਨ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸੋਨੇ ਦੇ ਸਿੱਕੇ ਦੇਣ ਤੋਂ ਇਲਾਵਾ ਹੋਰ ਮਾਲੀ ਮਦਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਲੱਬ ਦਾ ਮੁੱਖ ਮਕਸਦ ਸਮਾਜ ਨੂੰ ਉੱਚਾ ਚੁੱਕਣਾ ਹੈ ਅਤੇ ਹਰ ਲੋੜਵੰਦ ਦੇ ਦੁੱਖ ਸੁੱਖ ਵਿਚ ਸ਼ਾਮਲ ਹੋ ਕੇ ਉਨ੍ਹਾਂ ਦਾ ਜੀਵਨ ਉੱਚਾ ਚੁੱਕਣਾ ਹੈ। ਭਵਿੱਖ ਵਿਚ ਵੀ ਲੋੜਵੰਦਾਂ ਅਤੇ ਜ਼ਰੂਰਤਮੰਦ ਖਿਡਾਰੀਆਂ ਦੀ ਮੱਦਦ ਲਈ ਕੰਮ ਕਰਦੇ ਰਹਾਂਗੇ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦੇਵੇਗੀ 300 ਯੂਨਿਟ ਮੁਫ਼ਤ ਬਿਜਲੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਚੋਰਾਂ ਨੇ ਸੁਨਿਆਰੇ ਦੇ ਘਰ ਨੂੰ ਨਿਸ਼ਾਨਾ ਬਣਾ ਕੇ 4 ਤੋਲੇ ਸੋਨੇ ਦੇ ਗਹਿਣੇ ਕੀਤੇ ਚੋਰੀ
NEXT STORY