ਨਵੀਂ ਦਿੱਲੀ/ਚੰਡੀਗੜ੍ਹ (ਪੀ. ਟੀ. ਆਈ.) : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਕਥਿਤ ਤੌਰ 'ਤੇ ਵਿਵਾਦਿਤ ਵੀਡੀਓ ਪ੍ਰਸਾਰਿਤ ਕਰਨ ਦੇ ਦੋਸ਼ 'ਚ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਲਈ ਦਿੱਲੀ ਵਿਧਾਨ ਸਭਾ ਨੇ ਪੰਜਾਬ ਪੁਲਸ ਦੇ ਤਿੰਨ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ। ਹੁਣ ਪੰਜਾਬ ਪੁਲਸ ਦੇ ਤਿੰਨ ਅਧਿਕਾਰੀਆਂ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ। ਇਹ ਨੋਟਿਸ ਪੰਜਾਬ ਦੇ ਡੀ. ਜੀ. ਪੀ., ਵਿਸ਼ੇਸ਼ ਡੀ. ਜੀ. ਪੀ. (ਸਾਈਬਰ ਕ੍ਰਾਈਮ) ਅਤੇ ਜਲੰਧਰ ਪੁਲਸ ਕਮਿਸ਼ਨਰ ਨੂੰ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲਿਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਦੀ ਵੀਡੀਓ ਕਲਿੱਪ ਨੂੰ ਲੈ ਕੇ ਦਿੱਲੀ ਦੇ ਕਾਨੂੰਨ ਮੰਤਰੀ ਮਿਸ਼ਰਾ ਖ਼ਿਲਾਫ਼ ਦਰਜ ਐੱਫ. ਆਈ. ਆਰ. 'ਤੇ ਪੰਜਾਬ ਪੁਲਸ ਦੇ ਤਿੰਨ ਅਧਿਕਾਰੀਆਂ ਨੂੰ 48 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਵਿਧਾਨ ਸਭਾ ਸਕੱਤਰੇਤ ਦੇ ਸੂਤਰਾਂ ਨੇ ਦੱਸਿਆ ਕਿ ਤਿੰਨ ਅਧਿਕਾਰੀਆਂ ਨੇ ਹੁਣ ਜਵਾਬ ਦੇਣ ਲਈ 10 ਦਿਨਾਂ ਦਾ ਸਮਾਂ ਮੰਗਿਆ ਹੈ। ਗੁਪਤਾ ਨੇ ਵੀਡੀਓ ਕਲਿੱਪ ਦੀ ਵਰਤੋਂ ਅਤੇ ਪੰਜਾਬ ਪੁਲਸ ਵਲੋਂ ਇਸ ਦੇ ਆਧਾਰ 'ਤੇ ਐੱਫ. ਆਈ. ਆਰ. ਦਰਜ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਸਦਨ ਦੀ ਸ਼ਾਨ ਦਾ ਅਪਮਾਨ ਹੈ। ਵੀਡੀਓ ਕਲਿੱਪ ਨੂੰ ਦਿੱਲੀ ਵਿਧਾਨ ਸਭਾ ਦੀ ਜਾਇਦਾਦ ਦੱਸਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਅਧਿਕਾਰੀਆਂ ਖ਼ਿਲਾਫ਼ ਅਗਲੀ ਕਾਰਵਾਈ ਦਾ ਫ਼ੈਸਲਾ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਨੂੰ ਮਿਲੀ ਵੱਡੀ ਸਹੂਲਤ, ਹੁਣ ਘਰ ਬੈਠੇ ਹੀ ਲੈ ਸਕਣਗੇ ਲਾਭ
ਕੀ ਹੈ ਪੂਰਾ ਮਾਮਲਾ?
ਇਹ ਵਿਵਾਦ ਉਦੋਂ ਸ਼ੁਰੂ ਹੋਇਆ, ਜਦੋਂ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਕੁੱਝ ਹੋਰ ਭਾਜਪਾ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝਾ ਕੀਤਾ। ਦਾਅਵਾ ਕੀਤਾ ਗਿਆ ਸੀ ਕਿ ਆਤਿਸ਼ੀ ਨੇ ਦਿੱਲੀ ਵਿਧਾਨ ਸਭਾ ਦੇ ਇੱਕ ਸੈਸ਼ਨ ਦੌਰਾਨ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਇਹ ਬਹਿਸ ਨਵੰਬਰ 'ਚ ਦਿੱਲੀ ਵਿਧਾਨ ਸਭਾ ਦੇ ਸਰਦੀਆਂ ਦੇ ਸੈਸ਼ਨ ਦੌਰਾਨ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਆਯੋਜਿਤ ਇੱਕ ਸਮਾਗਮ 'ਤੇ ਚਰਚਾ ਦੌਰਾਨ ਹੋਈ ਸੀ। ਹਾਲਾਂਕਿ, ਸਥਾਨਕ ਨੇਤਾ ਇਕਬਾਲ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਦੀ ਜਲੰਧਰ ਪੁਲਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗੈਂਗਵਾਰ ਮਗਰੋਂ ਐਕਸ਼ਨ! ਪੁਲਸ ਨੇ Shoot ਕੀਤਾ ਗੈਂਗਸਟਰ, ਵੇਖੋ ਮੌਕੇ ਦੀਆਂ ਤਸਵੀਰਾਂ
NEXT STORY