ਮਾਨਸਾ (ਅਮਰਜੀਤ) - ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ 'ਚ ਚੋਰਾਂ ਵਲੋਂ ਕੋਟਕ ਮਹਿੰਦਰਾ ਬੈਂਕ ਦੀ ਏ.ਟੀ.ਐੱਮ. ਮਸ਼ੀਨ ਉਖਾੜ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਚੋਰੀ ਦੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪੁਲਸ ਨੇ ਚੋਰਾਂ ਵਲੋਂ ਚੋਰੀ ਕੀਤੀ ਏ.ਟੀ.ਐੱਮ ਮਸ਼ੀਨ ਨੂੰ ਬੈਂਕ ਤੋਂ ਕੁਝ ਕੁ ਦੂਰੀ ਤੋਂ ਬਰਾਮਦ ਕਰ ਲਿਆ, ਜਿਸ ਨੂੰ ਕਬਜ਼ੇ 'ਚ ਲੈ ਕੇ ਪੁਲਸ ਨੇ ਚੋਰਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਦੀ ਹਾਲਤ 'ਚ ਸੁੱਤੇ ਡਰਾਈਵਰ ਨੂੰ ਡਾਂਸਰ ਨੇ ਚੁੰਨੀ ਨਾਲ ਗਲ਼ਾ ਘੁੱਟ ਕੇ ਉਤਾਰਿਆ ਸੀ ਮੌਤ ਦੇ ਘਾਟ
NEXT STORY