ਲੁਧਿਆਣਾ (ਹਿਤੇਸ਼)- ਲੁਧਿਆਣਾ ਦੇ ਨਗਰ ਨਿਗਮ ਦਫ਼ਤਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਠੇਕੇ 'ਤੇ ਰੱਖੇ ਮੁਲਾਜ਼ਮਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ ਹੈ। ਕਰਮਚਾਰੀਆਂ ਨੇ ਇਹ ਜ਼ੋਰਦਾਰ ਪ੍ਰਦਰਸ਼ ਸੜਕਾਂ ਦੀ ਸਫਾਈ ਦਾ ਕੰਮ ਨਿੱਜੀ ਕੰਪਨੀ ਨੂੰ ਦੇਣ ਦੇ ਵਿਰੋਧ 'ਚ ਅਤੇ ਪੱਕੇੇ ਹੋਣ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ । ਦੇਖਦੇ ਹੀ ਦੇਖਦੇ ਇਹ ਹੰਗਾਮਾ ਵੱਧਦਾ ਹੋਇਆ ਨਜ਼ਰ ਆਇਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਇਸ ਦੌਰਾਨ ਕਰਮਚਾਰੀਆਂ ਨਾਲ ਪੁਲਸ ਦੀ ਵੀ ਧੱਕਾ ਮੁੱਕੀ ਹੋਈ ਹੈ। ਭਾਰੀ ਗਿਣਤੀ 'ਚ ਪੁਲਸ ਫੋਰਸ ਵੱਲੋਂ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਨਿਗਮ ਅੰਦਰ ਜਾਣ ਤੋਂ ਰੋਕਿਆ ਗਿਆ। ਹਾਲਾਂਕਿ ਧੱਕਾ ਮੁੱਕੀ ਦੌਰਾਨ ਨਗਰ ਨਿਗਮ ਦੀ ਸਰਕਾਰੀ ਇਮਾਰਤ ਦਾ ਮੇਨ ਗੇਟ ਵੀ ਟੁੱਟ ਗਿਆ। ਪੁਲਸ ਵੱਲੋਂ ਕਰੀਬ 8 ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ 'ਤੇ ਕੀ ਕਾਰਵਾਈ ਕੀਤੀ ਜਾਂਦੀ ਹੈ ।
ਇਹ ਵੀ ਪੜ੍ਹੋ- ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Easy ਰਜਿਸਟਰੀ ਸਿਸਟਮ ਦੀ ਸ਼ੁਰੂਆਤ ਮੌਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
NEXT STORY