ਚੰਡੀਗੜ੍ਹ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਮੰਤਰੀ ਤਰੁਣਪ੍ਰੀਤ ਸਿੰਘ ਨਸ਼ਿਆਂ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਸਨ ਅਤੇ ਆਪ ਆਗੂਆਂ ਵਲੋਂ ਕਾਂਗਰਸ ਦੇ ਆਗੂਆਂ 'ਤੇ ਚਿੱਟਾ ਵੇਚਣ ਦੇ ਇਲਜ਼ਾਮ ਲਾਏ ਜਾ ਰਹੇ ਸਨ। ਇਸ ਦੌਰਾਨ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਨੇ ਗੁੱਸੇ 'ਚ ਆ ਕੇ ਗਾਲ੍ਹ ਕੱਢ ਦਿੱਤੀ, ਜਿਸ ਤੋਂ ਬਾਅਦ ਸਦਨ ਦਾ ਮਾਹੌਲ ਭਖ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਸਰਕਾਰੀ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਦੀ ਵੀ ਨਿੱਜ਼ੀ ਜ਼ਿੰਦਗੀ ਅਤੇ ਪਰਿਵਾਰ 'ਤੇ ਸ਼ਬਦੀ ਹਮਲਾ ਨਾ ਕੀਤਾ ਜਾਵੇ। ਬਾਜਵਾ ਨੇ ਕਿਹਾ ਕਿ ਕਿਸੇ ਦੇ ਪਰਿਵਾਰ 'ਤੇ ਚਿੱਟੇ ਦਾ ਇਲਜ਼ਾਮ ਲਾਉਣਾ ਗਾਲ੍ਹਾਂ ਕੱਢਣ ਤੋਂ ਜ਼ਿਆਦਾ ਵੱਡਾ ਹੈ, ਜਿਸ 'ਤੇ ਡਿਪਟੀ ਸਪੀਕਰ ਨੇ ਦੋਹਾਂ ਧਿਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਮੁਫ਼ਤ ਇਲਾਜ ਤੋਂ ਪਹਿਲਾਂ ਪੰਜਾਬੀਆਂ ਨੂੰ ਲੈ ਕੇ ਹੈਰਾਨ ਕਰਦਾ ਖ਼ੁਲਾਸਾ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਇਸ 'ਤੇ ਜੂਨੀਅਰ ਅਵਤਾਰ ਹੈਨਰੀ ਨੇ ਵੀ ਮੰਨਿਆ ਕਿ ਉਨ੍ਹਾਂ ਨੇ ਗਾਲ੍ਹ ਕੱਢੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਡਿਪਟੀ ਸਪੀਕਰ ਨੂੰ ਰਿਕਾਰਡ ਚੈੱਕ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਦੋਵੇਂ ਪਾਸਿਓਂ ਗਲਤ ਸ਼ਬਦਾਵਲੀ ਦਾ ਇਸਤੇਮਾਲ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਧੀ ਨੂੰ ਹੋਸਟਲ ਛੱਡ ਕੇ ਵਾਪਸ ਆ ਰਹੇ ਪਿਓ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY