ਫ਼ਤਿਹਗੜ੍ਹ ਸਾਹਿਬ (ਜਗਦੇਵ)- ਫ਼ਤਿਹਗੜ੍ਹ ਸਾਹਿਬ ਦੇ ਸ਼ਹਿਰ ਸਰਹਿੰਦ ਵਿਖੇ ਅੱਜ ਤੜਕਸਾਰ ਕਰੀਬ 3 ਵਜੇ ਚੋਰ ਸਟੇਟ ਬੈਂਕ ਆਫ਼ ਇੰਡੀਆ ਦਾ ਕੈਸ਼ ਨਾਲ ਭਰਿਆ ਏ. ਟੀ. ਐਮ. ਪੁੱਟ ਕੇ ਲੈ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀ. ਐੱਸ. ਪੀ. (ਜਾਂਚ) ਰਘਵੀਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਫਿੰਗਰ ਪ੍ਰਿੰਟ ਮਾਹਿਰਾਂ ਨੂੰ ਜਾਂਚ ਲਈ ਬੁਲਾਇਆ ਗਿਆ। ਡੀ. ਐੱਸ. ਪੀ. ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਅਨੁਸਾਰ ਰੱਸਾ ਪਾ ਕੇ ਕਿਸੇ ਗੱਡੀ ਨਾਲ ਏ. ਟੀ. ਐਮ. ਪੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ 'ਚ ਮੌਤ
ਉੱਧਰ ਬੈਂਕ ਮੈਨੇਜਰ ਸੰਜੀਵ ਕੁਮਾਰ ਨੇ ਕਿਹਾ ਕਿ ਏ. ਟੀ. ਐਮ. 'ਚ ਰਾਤੀਂ ਕਲੋਜ਼ਰ ਸਮੇਂ 18 ਲੱਖ 88 ਹਜ਼ਾਰ ਨਕਦੀ ਸੀ, ਜੋ ਕਿ ਚੋਰ ਮਸ਼ੀਨ ਸਮੇਤ ਲੈ ਗਏ। ਫਿਲਹਾਲ ਪੁਲਸ ਵਿਭਾਗ ਦੇ ਫਿੰਗਰ ਪ੍ਰਿੰਟ ਮਾਹਰਾਂ ਵਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਰਕ ਸ਼ਹਿਰ ਵਿਚ ਨਾਕਾਬੰਦੀ ਕਰਕੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਪੁਲਸ ਵਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ ਤਾਂ ਜੋ ਲੁਟੇਰਿਆਂ ਦਾ ਕੋਈ ਸੁਰਾਗ ਹੱਥ ਲੱਗ ਸਕੇ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਦਰਦਨਾਕ ਹਾਦਸਾ, ਮਕਾਨ ਡਿੱਗਣ ਕਾਰਣ ਦੋ ਮੁੰਡਿਆਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 4 ਹੋਰ ਮਹਿਕਮਿਆਂ ਤੇ PPCB ਦੇ ਪੁਨਰਗਠਨ ਨੂੰ ਦਿੱਤੀ ਮਨਜ਼ੂਰੀ
NEXT STORY