ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੂਬਾ ਸਰਕਾਰ ਨੂੰ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਆਟਾ-ਦਾਲ ਯੋਜਨਾ ਦੀ ਵੰਡ ਡਿਪੂ ਹੋਲਡਰਾਂ ਤੋਂ ਲੈ ਕੇ ਹੋਰ ਏਜੰਸੀਆਂ ਨੂੰ ਦੇਣ ਦੇ ਮਾਮਲੇ 'ਚ ਸਿੰਗਲ ਜੱਜ ਵੱਲੋਂ ਲਾਈ ਰੋਕ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਸਿੰਗਲ ਬੈਂਚ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ : ਡੈਂਟਲ ਕਾਲਜ 'ਚ ਦੰਦ ਕਢਵਾਉਣ ਆਈ ਔਰਤ ਨਾਲ ਜੋ ਭਾਣਾ ਵਰਤਿਆ, ਕਿਸੇ ਨੂੰ ਯਕੀਨ ਨਹੀਂ ਆਵੇਗਾ
ਅਦਾਲਤ ਵੱਲੋਂ ਇਹ ਮਾਮਲਾ ਡਬਲ ਬੈਂਚ ਨੂੰ ਰੈਫ਼ਰ ਕਰਨ ਦੀ ਗੱਲ ਕਹੀ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਟੈਂਡਰ ਨਾਲ ਸਬੰਧਿਤ ਸੀ, ਜਿਸ ਦੀ ਸੁਣਵਾਈ ਡਬਲ ਬੈਂਚ ਹੀ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ
ਗਲਤੀ ਦੇ ਨਾਲ ਉਕਤ ਪਟੀਸ਼ਨ ਸਿੰਗਲ ਬੈਂਚ ਨੂੰ ਭੇਜ ਦਿੱਤੀ ਗਈ ਸੀ। ਇਸ 'ਤੇ ਸਿੰਗਲ ਬੈਂਚ ਨੇ ਸੁਣਵਾਈ ਕਰਦੇ ਹੋਏ ਸਰਕਾਰ ਦੀ ਨਵੀਂ ਆਟਾ ਵੰਡ ਯੋਜਨਾ 'ਤੇ ਰੋਕ ਲਾ ਦਿੱਤੀ ਸੀ। ਇਸ ਦੇ ਖ਼ਿਲਾਫ਼ ਡਿਪੂ ਹੋਲਡਰ ਹਾਈਕੋਰਟ ਪੁੱਜੇ ਸਨ। ਹੁਣ ਸਿੰਗਲ ਬੈਂਚ ਨੇ ਇਸ ਮਾਮਲੇ ਸਬੰਧੀ ਲਾਈ ਰੋਕ ਦੇ ਹੁਕਮ ਵਾਪਸ ਲੈ ਲਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਨ ਸਭਾ ਸੈਸ਼ਨ ਰੱਦ ਹੋਣ ਦਾ ਮਾਮਲਾ ਨਹੀਂ ਹੋ ਰਿਹਾ ਠੰਡਾ, ਮਜੀਠੀਆ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਇਹ ਸਲਾਹ
NEXT STORY