ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਕਰਨੈਲ ਨਗਰ 'ਚ ਬੀਤੀ ਦੇਰ ਰਾਤ ਹਰਜਿੰਦਰ ਸਿੰਘ ਨਾਮੀ ਇੱਕ ਵਿਅਕਤੀ ਦੇ ਪਰਿਵਾਰ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਘਰ ਕੁਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਦਾ ਬੇਟਾ ਜ਼ਖਮੀਂ ਹੋ ਗਿਆ।
ਉਨ੍ਹਾਂ ਕਿਹਾ ਕਿ ਦੋ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਗਿਆ। ਪੀੜਤ ਮਨਜੀਤ ਕੌਰ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੀ ਧੀ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਮੁਹੱਲ਼ਾ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਦੀ ਜਾਨ ਬਚਾਈ ਅਤੇ ਹਮਲਾਵਰਾਂ ਨੂੰ ਉੱਥੋਂ ਖਦੇੜਿਆ। ਪੀੜਤ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਸ ਦੇ ਪਤੀ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਹਨ।
ਮਨਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਹਮਲਾ ਕੀਤਾ, ਉਨ੍ਹਾਂ ਨੂੰ ਉਹ ਨਹੀਂ ਜਾਣਦੇ। ਦੂਜੇ ਪਾਸੇ ਦੁੱਗਰੀ ਥਾਣੇ ਦੇ ਐੱਸ.ਐੱਚ.ਓ ਨੇ ਕਿਹਾ ਕਿ ਬੀਤੀ ਰਾਤ ਪਰਿਵਾਰ 'ਤੇ ਹਮਲਾ ਹੋਇਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾੜਨ ਬਾਰੇ ਤਾਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਪਰ ਕੁਝ ਮੁਲਜ਼ਮਾਂ ਦੀ ਉਨ੍ਹਾਂ ਨੂੰ ਸ਼ਨਾਖਤ ਹੋ ਗਈ ਹੈ ਅਤੇ ਜਲਦ ਉਹ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣਗੇ। ਪੀੜਤ ਪਰਿਵਾਰ ਵੱਲੋਂ ਦੁਬਾਰਾ ਹਮਲਾ ਹੋਣ ਦਾ ਖਦਸ਼ਾ ਜਤਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ ਹੈ।
ਸਕੂਲ ਸਿੱਖਿਆ ਮਹਿਕਮੇ ਵੱਲੋਂ ਸਰੀਰਕ ਸਿੱਖਿਆ ਤੇ ਖੇਡਾਂ ਨੂੰ PAS ਦੇ ਘੇਰੇ 'ਚ ਲਿਆਉਣ ਦਾ ਫ਼ੈਸਲਾ
NEXT STORY