ਚੰਡੀਗੜ੍ਹ (ਸੁਸ਼ੀਲ) : ਹਥਿਆਰਾਂ ਨਾਲ ਲੈਸ ਕਰੀਬ 6 ਬਦਮਾਸ਼ਾਂ ਨੇ ਰਾਮ ਦਰਬਾਰ ਵਿਖੇ ਨੌਜਵਾਨ ਨਾਲ ਮਾੜੇ ਸ਼ਬਦਾਂ ਦੀ ਵਰਤੋਂ ਕਰਦਿਆਂ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ। ਪੀੜਤ ਦੀ ਮਾਂ ਉਮਰਾਵ ਨੇ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ-31 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਪੁਲਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਰਾਮ ਦਰਬਾਰ ’ਚ ਰਹਿੰਦੀ ਹੈ। 28 ਅਪ੍ਰੈਲ ਦੀ ਰਾਤ ਨੂੰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਉਸ ਦੇ ਪੁੱਤਰ ਨਾਲ ਗਾਲੀ-ਗਲੌਚ ਕੀਤੀ ਤਾਂ ਪੁੱਤਰ ਜਾਨ ਬਚਾ ਕੇ ਘਰ ਆ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ।
ਪੰਜਾਬ ਦੀ ਸਿਆਸਤ ਬਾਰੇ ਕੀ ਬੋਲੇ ਨਵਜੋਤ ਸਿੱਧੂ, ਕਾਂਗਰਸ ਨੂੰ ਲੈ ਕੇ ਵੀ ਦਿੱਤਾ ਬਿਆਨ
NEXT STORY