ਲੁਧਿਆਣਾ, (ਗੁਪਤਾ)- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਕਾਰਜਕਾਰਣੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਕਾਂਗਰਸ ਸ਼ਾਸਨ ਵਿਚ ਵਿਰੋਧੀ ਦਲਾਂ ਦੇ ਵਰਕਰਾਂ ਨੂੰ ਡੰਡੇ ਦੇ ਜ਼ੋਰ ’ਤੇ ਡਰਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਤੰਤਰੀ ਢੰਗ ਨਾਲ ਰਾਜਨੀਤਕ ਗਤੀਵਿਧੀਆਂ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਪੰਜਾਬ ਵਿਚ ਭਾਜਪਾ ਵਰਕਰਾਂ ’ਤੇ ਹਮਲਾ ਲੋਕਤੰਤਰ ’ਤੇ ਹਮਲਾ ਹੈ, ਜੋ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਅਜਿਹਾ ਕਾਂਗਰਸ ਸਰਕਾਰ 4 ਸਾਲਾਂ ਵਿਚ ਆਪਣੀਆਂ ਅਸਫਲਤਾਵਾਂ ਨੂੰ ਲੁਕੋਣ ਲਈ ਕਰ ਰਹੀ ਹੈ। ਸੂਬੇ ਵਿਚ ਭ੍ਰਿਸ਼ਟਾਚਾਰ, ਨਾਜਾਇਜ਼ ਸ਼ਰਾਬ ਮਾਫੀਆ, ਭੂ-ਮਾਫੀਆ ਸਰਗਰਮ ਹੈ। ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਖਰਾਬ ਕਰਨ ਲਈ ਇਕ ਵਰਗ ਦੀਆਂ ਭਾਵਨਾਵਾਂ ਨੂੰ ਭੜਕਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲੋਕਤੰਤਰੀ ਢੰਗ ਨਾਲ ਸੰਸਦ ਵਿਚ ਪਾਸ ਹੋਣ ਤੋਂ ਬਾਅਦ ਦੇਸ਼ ’ਚ ਲਾਗੂ ਹੋਏ ਹਨ। ਕਿਸ ਵੀ ਮਸਲੇ ਦਾ ਹੱਲ ਗੱਲਬਾਤ ਰਾਹੀਂ ਨਿਕਲਦਾ ਹੈ। ਦੇਸ਼ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਤਾਂ ਕਿ ਵਿਰੋਧ ਖਤਮ ਹੋ ਸਕੇ। ਇਸ ਮੌਕੇ ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਉਪ ਪ੍ਰਧਾਨ ਪ੍ਰਵੀਨ ਬਾਂਸਲ, ਬੁਲਾਰੇ ਅਨਿਲ ਸਰੀਨ, ਜ਼ਿਲਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ, ਸਹਿ-ਖਜ਼ਾਨਚੀ ਰਵਿੰਦਰ ਅਰੋੜਾ, ਸੰਜੀਵ ਸ਼ੇਰੂ ਸਚਦੇਵਾ ਵੀ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਅਕਾਲੀ ਆਗੂ ਜਗਤਾਰ ਸਿੰਘ ਧਾਲੀਵਾਲ ਨੇ ਛੱਡਿਆ ਸਾਥ
NEXT STORY