ਜਲੰਧਰ (ਪੰਕਜ, ਕੁੰਦਨ) : ਬੂਟਾ ਮੰਡੀ ਰੋਡ ਨੇੜੇ ਸੜਕ ਕਿਨਾਰੇ ਚੱਲ ਰਹੇ ਇੱਕ ਰੋਟੀ ਦੇ ਢਾਬੇ ‘ਤੇ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਢਾਬਾ ਚਲਾਉਣ ਵਾਲਿਆਂ ਦਾ ਦੱਸਣਾ ਹੈ ਕਿ ਕੁਝ ਦਿਨ ਪਹਿਲਾਂ ਵੀ ਇਨ੍ਹਾਂ ਹੀ ਲੋਕਾਂ ਵੱਲੋਂ ਉਨ੍ਹਾਂ ਦੀ ਦੁਕਾਨ ‘ਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਸੀ, ਪਰ ਉਸ ਸਮੇਂ ਕੋਈ ਕਾਰਵਾਈ ਨਹੀਂ ਹੋਈ।
ਪੀੜਤਾਂ ਦਾ ਕਹਿਣਾ ਹੈ ਕਿ ਹੁਣ ਦੂਜੀ ਵਾਰ ਉਨ੍ਹਾਂ ਦੀ ਦੁਕਾਨ ‘ਤੇ ਹਮਲਾ ਕੀਤਾ ਗਿਆ ਹੈ। ਹਮਲੇ ਦਾ ਕਾਰਨ ਉਧਾਰ ‘ਚ ਸਮਾਨ ਨਾ ਦੇਣਾ ਦੱਸਿਆ ਜਾ ਰਿਹਾ ਹੈ। ਹਮਲਾਵਰਾਂ ਨੇ ਢਾਬੇ ਵਿੱਚ ਤੋੜ-ਫੋੜ ਵੀ ਕੀਤੀ, ਜਿਸ ਨਾਲ ਕਾਫ਼ੀ ਨੁਕਸਾਨ ਹੋਇਆ।
ਘਟਨਾ ਦੀ ਸੂਚਨਾ ਥਾਣਾ ਭਾਰਗਵ ਕੈਂਪ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਨਾਭਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ!
NEXT STORY