ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ੰਕਰ ਕਾਲੋਨੀ 'ਚ ਉਸ ਸਮੇਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ, ਜਦੋਂ ਕੁਝ ਲੋਕਾਂ ਨੇ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ। ਹਮਲਾਵਰ ਆਪਣੇ ਨਾਲ ਹਥਿਆਰ ਲੈ ਕੇ ਆਏ ਸਨ ਅਤੇ ਘਰ ਦੇ ਬਾਹਰ ਖੜ੍ਹੇ ਪਰਿਵਾਰ ਦੀ ਮਹਿੰਗੀ ਕਾਰ ਅਤੇ ਛੋਟੇ ਹਾਥੀ ਦੀ ਜੰਮ ਕੇ ਭੰਨਤੋੜ ਕੀਤੀ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ 'ਤੇ ਵੀ ਹਮਲਾ ਕਰ ਦਿੱਤਾ ਅਤੇ ਘਰ 'ਤੇ ਇੱਟਾਂ ਵੀ ਸੁੱਟੀਆਂ। ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਦੋਹਾਂ ਧਿਰਾਂ 'ਚ ਪੁਰਾਣੀ ਰੰਜਿਸ਼ ਕਾਰਨ ਇਹ ਲੜਾਈ ਹੋਈ ਹੈ। ਪੁਲਸ ਨੇ ਪਰਿਵਾਰ ਦੀ ਸ਼ਿਕਾਇਤ 'ਤੇ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ 'ਚ ਹੈ। ਪੁਲਸ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ਅਤੇ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਕਾਂਗਰਸ 'ਚ ਪਏ ਕਲੇਸ਼ 'ਤੇ ਅਕਾਲੀ ਦਲ, ਭਾਜਪਾ ਤੇ 'ਆਪ' ਨੇ ਵਜਾਈਆਂ ਤਾੜੀਆਂ
NEXT STORY