ਪਟਿਆਲਾ (ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ 'ਚ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਤੇ ਜੰਮ ਕੇ ਇੱਟਾਂ-ਰੋੜੇ ਵਰ੍ਹਾਏ ਅਤੇ ਨਾਲ ਹੀ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਪਰਿਵਾਰ ਦੇ 3 ਮੈਂਬਰ ਗੰਭੀਰ ਰੂਪ 'ਚ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਹਮਲੇ ਦਾ ਸ਼ਿਕਾਰ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਵਿਅਕਤੀ ਇੱਕ ਦੁਕਾਨ 'ਚ ਬੈਠ ਕੇ ਉੱਥੇ ਨਸ਼ੇ ਆਦਿ ਦਾ ਸੇਵਨ ਕਰਦੇ ਹਨ ਅਤੇ ਬਾਜ਼ਾਰ 'ਚ ਆਉਂਦੀਆਂ-ਜਾਂਦੀਆਂ ਕੁੜੀਆਂ ਨੂੰ ਛੇੜਦੇ ਹਨ ਅਤੇ ਰੰਜਿਸ਼ ਤਹਿਤ ਹੀ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕੀਤਾ ਗਿਆ ਹੈ ਪਰ ਪਰ ਇਸਦੇ ਬਾਵਜੂਦ ਵੀ ਪਟਿਆਲਾ ਪੁਲਸ ਪ੍ਰਸ਼ਾਸਨ ਇਨ੍ਹਾਂ ਵਿਅਕਤੀਆਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਿਹਾ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਪੁਲਸ ਪ੍ਰਸ਼ਾਸਨ ਹੋਵੇਗਾ।
ਇਸ ਮਾਮਲੇ 'ਚ ਜਦੋਂ ਥਾਣਾ ਸਨੌਰ ਦੇ ਇੰਚਾਰਜ ਕਰਨਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋ ਧਿਰਾਂ ਵਿਚਕਾਰ ਆਪਸੀ ਲੜਾਈ-ਝਗੜਾ ਹੋਇਆ ਹੈ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਪੀੜਤ ਵਿਅਕਤੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ।
ਸ੍ਰੀ ਹਰਿਮੰਦਰ ਸਾਹਿਬ ਲਈ FCRA ਸਬੰਧੀ ਲਏ ਫ਼ੈਸਲੇ ਬਾਰੇ ਅਮਿਤ ਸ਼ਾਹ ਨੇ ਟਵੀਟ ਕਰ ਮੋਦੀ ਨੂੰ ਦੱਸਿਆ 'ਖ਼ੁਸ਼ਕਿਸਮਤ'
NEXT STORY