ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਮੋਟਰਸਾਈਕਲ ’ਤੇ ਸਵਾਰ ਦੋ ਲੁਟੇਰੇ ਇਕ ਵਿਅਕਤੀ ’ਤੇ ਲੋਹੇ ਦੀ ਰਾਡ ਨਾਲ ਵਾਰ ਕਰ ਕੇ 1,70,000 ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਦਰਸ਼ਨ ਸਿੰਘ ਵਾਸੀ ਸੰਗਰੂਰ ਨੇ ਬਿਆਨ ਦਰਜ ਕਰਵਾਏ ਕਿ ਮੈਂ ਆਪਣੀ ਦੁਕਾਨ ਤੋਂ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ’ਚ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮੇਰੇ ਅੱਗੇ ਮੋਟਰਸਾਈਕਲ ਲਾ ਕੇ ਮੇਰੀ ਸਕੂਟਰੀ ਰੋਕ ਲਈ।
ਮੇਰੇ ਮੋਢਿਆਂ ’ਤੇ ਲੋਹੇ ਦੀ ਰਾਡ ਨਾਲ ਵਾਰ ਕਰ ਦਿੱਤਾ। ਮੈਂ ਹੇਠਾਂ ਡਿੱਗ ਗਿਆ ਤਾਂ ਉਕਤ ਦੋ ਲੁਟੇਰੇ ਮੇਰੀ ਜੇਬ ’ਚੋਂ 1,70,000 ਰੁਪਏ ਕੱਢ ਕੇ ਫ਼ਰਾਰ ਹੋ ਗਏ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਦੋ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨਗਰ ਨਿਗਮ ਚੋਣਾਂ ’ਚ ਪੰਜਾਬ ਦੇ ਸਾਰੇ ਸ਼ਹਿਰਾਂ ’ਚ ਇਸ ਵਾਰ ਹੋਵੇਗਾ ਦਿਲਚਸਪ ਮੁਕਾਬਲਾ
NEXT STORY