ਲੁਧਿਆਣਾ (ਰਾਜ) : ਸਥਾਨਕ ਘਾਟੀ ਵਾਲਮੀਕਿ ਮੁਹੱਲੇ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਸ਼ੋਭਾ ਯਾਤਰਾ ਦੌਰਾਨ ਇੱਕ ਸਕੂਟਰ ਨਾਲ ਹੋਈ ਮਾਮੂਲੀ ਟੱਕਰ ਤੋਂ ਬਾਅਦ ਕੁੱਝ ਵਿਅਕਤੀਆਂ ਵੱਲੋਂ ਲੋਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਹਮਲਾਵਰਾਂ ਨੇ ਸ਼ੋਭਾ ਯਾਤਰਾ ’ਚ ਸ਼ਾਮਲ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਪੰਡਾਲ ’ਤੇ ਇੱਟਾਂ-ਪੱਥਰ ਵਰ੍ਹਾਏ। ਇਸ ਤੋਂ ਇਲਾਵਾ ਹਮਲਾਵਰਾਂ ਨੇ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ’ਤੇ ਵੀ ਪੱਥਰ ਮਾਰੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ 'ਚੋਣ ਮੈਨੀਫੈਸਟੋ', ਜਾਣੋ ਕੀ-ਕੀ ਕੀਤੇ ਵਾਅਦੇ
ਮੁਹੱਲੇ ਦੇ ਇਕੱਠਾ ਹੋਣ ’ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਸਮੇਤ ਕਈ ਥਾਣਿਆਂ ਦੀ ਪੁਲਸ ਫੋਰਸ ਮੌਕੇ ’ਤੇ ਪੁੱਜ ਗਈ। ਹਮਲੇ ਵਿਚ ਕਰੀਬ 5 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਇਲਾਜ ਲਈ ਭੇਜਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਵਿਜੇ ਕਟਾਰੀਆ ਨੇ ਦੱਸਿਆ ਕਿ ਇਲਾਕੇ ’ਚ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ੋਭਾ ਯਾਤਰਾ ਸੀ। ਉਹ ਸਾਰੇ ਸ਼ੋਭਾ ਯਾਤਰਾ ਦੇ ਨਾਲ ਘਾਟੀ ਮੁਹੱਲਾ ਵੱਲ ਆ ਰਹੇ ਸਨ। ਇਸ ਦੌਰਾਨ ਇਕ ਸਕੂਟਰ ਨੌਜਵਾਨ ਨਾਲ ਟਕਰਾ ਗਿਆ। ਟੱਕਰ ਮਾਰਨ ਵਾਲੇ ਨੇ ਮੁਆਫ਼ੀ ਮੰਗ ਲਈ ਸੀ ਪਰ ਫਿਰ ਵੀ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਬੁਲਾ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਸ਼ੋਭਾ ਯਾਤਰਾ ’ਚ ਸ਼ਾਮਲ ਲੋਕਾਂ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਸਖ਼ਤ ਮੁਕਾਬਲੇ ਕਾਰਨ ਆਪਣੇ ਹੀ ਹਲਕੇ 'ਚ ਫਸ ਕੇ ਰਹਿ ਗਏ ਸਾਰੇ ਮੰਤਰੀ
ਹਮਲਾਵਰਾਂ ਨੇ ਇੱਟਾਂ-ਪੱਥਰ ਮਾਰ ਕੇ ਪੰਡਾਲ ਤੱਕ ਤੋੜ ਦਿੱਤਾ ਅਤੇ ਗੁਰਦੁਆਰਾ ਸਾਹਿਬ ’ਤੇ ਵੀ ਪੱਥਰਬਾਜ਼ੀ ਕੀਤੀ। ਹਮਲੇ ਵਿਚ 5 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ, ਜਿਸ ਵਿਚ 2 ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਸੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਬਾਕੀਆਂ ਨੂੰ ਸਿਵਲ ਹਸਪਤਾਲ ਇਲਾਜ ਲਈ ਭੇਜਿਆ ਗਿਆ ਹੈ।
ਉਧਰ, ਥਾਣਾ ਡਵੀਜ਼ਨ ਨੰ. 4 ਦੇ ਐੱਸ. ਐੱਚ. ਓ. ਜਸਪਾਲ ਸਿੰਘ ਦਾ ਕਹਿਣਾ ਹੈ ਕਿ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਇਆ ਹੈ। ਜ਼ਖਮੀਆਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਾਰਾਨਸੀ ਪੁੱਜੇ CM ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ (ਤਸਵੀਰਾਂ)
NEXT STORY