ਬਠਿੰਡਾ : ਬਠਿੰਡਾ 'ਚ ਬਰਾਤੀਆਂ ਅਤੇ ਆਰਕੈਸਟਰਾ ਵਾਲਿਆਂ ਦੀ ਲੜਾਈ ਦੌਰਾਨ ਪੁਲਸ 'ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਪੈਲਸ 'ਚ ਇਕ ਵਿਆਹ ਸਮਾਰੋਹ ਦੌਰਾਨ ਬਰਾਤੀ ਅਤੇ ਆਰਕੈਸਟਰਾਂ ਵਾਲਿਆਂ ਦੀ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਉਨ੍ਹਾਂ ਦੀ ਲੜਾਈ ਹੋ ਗਈ।
ਇਹ ਵੀ ਪੜ੍ਹੋ : ਸਮੱਗਰ ਸਿੱਖਿਆ ਅਭਿਆਨ ਦੇ ਮੁਲਾਜ਼ਮਾਂ ਦੀ ਟਰਾਂਸਫਰ ਨੂੰ ਲੈ ਕੇ ਜ਼ਰੂਰੀ ਖ਼ਬਰ, ਜਲਦ ਕਰਨ Apply
ਜਿਉਂ ਹੀ ਪੁਲਸ ਨੂੰ ਇਸ ਸਬੰਧੀ ਫੋਨ ਆਇਆ ਤਾਂ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਪੈਲਸ 'ਚ ਝਗੜੇ ਨੂੰ ਸੁਲਝਾਉਣ ਆਏ ਪੁਲਸ ਮੁਲਾਜ਼ਮਾਂ ਨਾਲ ਵੀ ਉੱਥੇ ਮੌਜੂਦ ਲੋਕਾਂ ਦੀ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਦੀ ਵਰਦੀ ਪਾੜਦੇ ਹੋਏ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਜਾਣੋ ਕਿਵੇਂ ਰਹੇਗਾ ਮੌਸਮ
ਫਿਲਹਾਲ ਪੁਲਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੀ ਵਰਦੀ ਤੱਕ ਪਾੜ ਦਿੱਤੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ 'ਚ ਬੋਲੇ ਮੀਤ ਹੇਅਰ, ਉਠਾਇਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ
NEXT STORY