ਮੋਹਾਲੀ (ਨਿਆਮੀਆਂ): ਰਾਤ 1 ਵਜੇ ਦੇ ਕਰੀਬ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਗੁੱਸੇ ’ਚ ਆਈ ਭੀੜ ਨੇ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਲਾਸ਼ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਪੁਲਸ ਟੀਮ ’ਤੇ ਹਮਲਾ ਕਰ ਦਿੱਤਾ ਤੇ ਪਥਰਾਅ ਕਰ ਕੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ। ਘਟਨਾ ਉਸ ਸਮੇਂ ਵਾਪਰੀ ਜਦੋਂ ਬਲੌਂਗੀ ਥਾਣੇ ਅਧੀਨ ਆਉਂਦੀ ਸਥਾਨਕ ਪੁਲਸ ਲਾਸ਼ ਨੂੰ ਸੜਕ ਵਿਚਾਲੇ ਰੱਖ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸ਼ਾਂਤ ਕਰਨ ਗਈ।
ਇਸ ਦੌਰਾਨ ਜਦੋਂ ਪੁਲਸ ਨੇ ਲਾਸ਼ ਨੂੰ ਚੁੱਕ ਕੇ ਹਸਪਤਾਲ ਦੇ ਮੁਰਦਾਘਰ ’ਚ ਭੇਜਣ ਦੀ ਕੋਸ਼ਿਸ਼ ਕੀਤੀ ਤਾਂ ਭੜਕੀ ਭੀੜ ਨੇ ਪਹਿਲਾਂ ਪੁਲਸ ਪਾਰਟੀ ਨਾਲ ਹੱਥੋਪਾਈ ਕੀਤੀ ਤੇ ਫਿਰ ਪਥਰਾਅ ਕੀਤਾ। ਇਸ ਦੌਰਾਨ ਬਲੌਂਗੀ ਥਾਣੇ ਦੀ ਸਰਕਾਰੀ ਸਕਾਰਪੀਓ ਗੱਡੀ ਦੀ ਭੰਨਤੋੜ ਕੀਤੀ। ਇਸ ਦੌਰਾਨ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ ਤੇ ਪਿਛਲੇ ਪਾਸੇ ਤੋਂ ਵੀ ਗੱਡੀ ਨੁਕਸਾਨੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਚਾਚੇ ਨੇ ਭਤੀਜੇ ਦੀ ਛਾਤੀ 'ਚ ਚਾਕੂ ਮਾਰ-ਮਾਰ ਉਤਾਰਿਆ ਮੌਤ ਦੇ ਘਾਟ
ਜਾਣਕਾਰੀ ਅਨੁਸਾਰ ਬਲੌਂਗੀ ਦੇ ਖਰੜ ਹਾਈਵੇ ’ਤੇ ਫਲਾਈਓਵਰ ਹੇਠਾਂ ਦੁੱਧ ਦੀ ਢੋਆ-ਢੁਆਈ ਵਾਲੀ ਵੈਨ ਨੇ ਕਥਿਤ ਤੌਰ ’ਤੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਸਾਗਰ ਨਾਂ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਪਿੱਛੇ ਬੈਠੇ ਮਿਥੁਨ ਦੀਆਂ ਲੱਤਾਂ ’ਚ ਫਰੈਕਚਰ ਹੋ ਗਿਆ। ਮਿਥੁਨ ਨੂੰ ਕਿਸੇ ਰਾਹਗੀਰ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸਾਗਰ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਸੂਚਨਾ ਦਿੱਤੀ ਗਈ ਤੇ ਉਹ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਬਲੌਂਗੀ ਪੁਲਸ ਸਟੇਸ਼ਨ ਦੇ ਹਾਊਸ ਅਫ਼ਸਰ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਵੈਨ ਦਾ ਡਰਾਈਵਰ ਮੌਕੇ ’ਤੇ ਵੈਨ ਛੱਡ ਕੇ ਫ਼ਰਾਰ ਹੋ ਗਿਆ। ਚਾਹ ਵਾਲੇ ਨੇ ਹਾਦਸੇ ਸਬੰਧੀ ਪੀ. ਸੀ. ਆਰ. ਨੂੰ ਸੂਚਿਤ ਕੀਤਾ ਤਾਂ ਪੀ. ਸੀ. ਆਰ. ਨੇ ਮੌਕੇ ’ਤੇ ਪਹੁੰਚ ਕੇ ਬਲੌਂਗੀ ਥਾਣੇ ਨੂੰ ਸੂਚਿਤ ਕੀਤਾ। ਐੱਸ. ਐੱਚ. ਓ. ਵੱਲੋਂ ਜਾਂਚ ਅਧਿਕਾਰੀ ਨੂੰ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੁਲਸ ਦੇ ਕਬਜ਼ੇ ’ਚ ਲੈਣ ਲਈ ਭੇਜਿਆ ਗਿਆ।
ਐੱਸ. ਐੱਚ. ਓ. ਨੇ ਦੱਸਿਆ ਕਿ ਆਈ. ਓ. ਨੇ ਉਸ ਨੂੰ ਸੂਚਿਤ ਕੀਤਾ ਕਿ ਸਥਿਤੀ ਗੰਭੀਰ ਹੈ ਕਿਉਂਕਿ ਸਥਾਨਕ ਲੋਕਾਂ ਨੇ ਲਾਸ਼ ਨੂੰ ਘੇਰ ਲਿਆ ਸੀ। ਉਹ ਲੋਕ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰ ਰਹੇ ਸਨ ਤੇ ਉਨ੍ਹਾਂ ਨੇ ਪੁਲਸ ਨੂੰ ਲਾਸ਼ ਮੁਰਦਾਘਰ ਲਿਜਾਣ ਤੋਂ ਰੋਕ ਦਿੱਤਾ। ਹਾਦਸੇ ਵਾਲੀ ਥਾਂ ’ਤੇ ਹੋਰ ਪੁਲਸ ਫੋਰਸ ਬੁਲਾਈ ਗਈ ਤੇ ਐੱਸ. ਐੱਚ. ਓ. ਖ਼ੁਦ ਵੀ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਜਦੋਂ ਐੱਸ. ਐੱਚ. ਓ. ਨੇ ਭੜਕੀ ਭੀੜ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦਿਆਂ ਪੁਲਸ ਨੂੰ ਲਾਸ਼ ਮੁਰਦਾਘਰ ’ਚ ਲਿਜਾਣ ਦੀ ਇਜਾਜ਼ਤ ਦੇਣ ਲਈ ਕਿਹਾ ਤਾਂ ਭੀੜ ਨੇ ਪੁਲਸ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਨੇ ਭੀੜ ਨੂੰ ਬੇਕਾਬੂ ਹੁੰਦਿਆਂ ਦੇਖ ਪੁਲਸ ਫੋਰਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਪਰ ਅਚਾਨਕ ਭੀੜ ਨੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਨਾਲ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਤੇ ਪੁਲਸ ਪਾਰਟੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਮਾਲਕ ਦੀ ਬੇਰਹਿਮੀ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ!
ਵੀਡੀਓ ਕਲਿੱਪ ਦੇ ਆਧਾਰ ’ਤੇ ਹੋਵੇਗੀ ਗ੍ਰਿਫ਼ਤਾਰੀ
ਐੱਸ. ਐੱਚ. ਓ. ਮੁਤਾਬਕ ਪੁਲਸ ਨੇ 25 ਤੋਂ 30 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ-353, 186, 283, 148, 149 ਤੇ 427 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਭੀੜ ਦੀਆਂ ਵੀਡੀਓ ਕਲਿੱਪਾਂ ਹਨ ਤੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲਸ ਨੇ ਵੈਨ ਦੇ ਡਰਾਈਵਰ ਬਿੱਕਰ ਸਿੰਘ ਖ਼ਿਲਾਫ਼ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਬਿੱਕਰ ਸਿੰਘ ਫ਼ਿਲਹਾਲ ਫ਼ਰਾਰ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਹਿਮਾਚਲ' 'ਚ ਜ਼ਮੀਨ ਦਿਵਾਉਣ ਦੇ ਨਾਂ 'ਤੇ ਮਾਰੀ 81 ਲੱਖ ਦੀ ਠੱਗੀ, ਦਵਾਈਆਂ ਦੀ ਫੈਕਟਰੀ ਲਗਾਉਣਾ ਚਾਹੁੰਦਾ ਸੀ ਪੀੜਤ
NEXT STORY