ਮੋਹਾਲੀ (ਪਰਦੀਪ) : ਮੋਹਾਲੀ ਦੇ ਮਟੌਰ ਥਾਣੇ ਦੇ ਐੱਸ.ਐੱਚ.ਓ. 'ਤੇ ਜਾਨਲੇਵਾ ਹਮਲਾ ਹੋਇਆ ਹੈ। ਐੱਸ. ਐੱਚ. ਓ ਗੱਬਰ ਸਿੰਘ ਨੂੰ ਸਰਕਾਰ ਨੇ ਬੁਲਟ ਪਰੂਫ਼ ਸਕਾਰਪੀਓ ਗੱਡੀ ਦਿੱਤੀ ਹੋਈ ਸੀ, ਜਿਸ ਕਾਰਣ ਉਨ੍ਹਾਂ ਦਾ ਬਚਾਅ ਹੋ ਗਿਆ। ਦਰਅਸਲ ਇਸ ਤੋਂ ਪਹਿਲਾਂ ਵੀ ਐੱਸ.ਐੱਚ.ਓ ਗੱਬਰ ਸਿੰਘ ਨੂੰ ਕਈ ਧਮਕੀਆਂ ਮਿਲ ਚੁੱਕੀਆਂ ਸਨ। ਰਾਤ ਨੂੰ ਜਦੋਂ ਉਹ ਆਪਣੇ ਘਰ ਜ਼ਿਲ੍ਹਾ ਰੋਪੜ ਵੱਲ ਜਾ ਰਹੇ ਸਨ ਤਾਂ ਉਸ ਸਮੇਂ ਉਨ੍ਹਾਂ 'ਤੇ ਅਣਪਛਾਤਿਆਂ ਨੇ ਗੋਲ਼ੀਆਂ ਚਲਾ ਦਿੱਤੀਆਂ। ਹਮਲੇ ਵਿਚ ਉਨ੍ਹਾਂ ਦਾ ਵਾਲ-ਵਾਲ ਬਚਾਅ ਹੋ ਗਿਆ।
ਇਹ ਵੀ ਪੜ੍ਹੋ : ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਵੱਡੀ ਕਾਰਵਾਈ
ਜਾਣਕਾਰੀ ਮੁਤਾਬਕ ਇਹ ਹਮਲਾ ਸਵੇਰੇ ਕਰੀਬ 2 ਵਜੇ ਹੋਇਆ। ਐੱਸਐੱਚਓ ਗੱਬਰ ਸਿੰਘ ਨੇ 'ਜੱਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦੋਂ ਹਮਲਾ ਹੋਇਆ ਉਹ ਡਰਾਈਵਰ ਸੀਟ ਦੇ ਨਾਲ ਅੱਗੇ ਬੈਠੇ ਸਨ। ਪੁਲਸ ਨੇ ਸੀ.ਸੀ.ਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ. ਓ. ਗੱਬਰ ਸਿੰਘ ਨੇ ਦੱਸਿਆ ਕਿ ਉਸ ਦੇ ਨਾਲ ਮੁਲਾਜ਼ਮ ਜ਼ੋਰਾਵਰ ਸਿੰਘ ਸੀ ਅਤੇ ਗੱਡੀ ਉੱਤੇ ਉਨ੍ਹਾਂ ਨੂੰ ਇੱਕ ਦੋ ਫਾਇਰ ਹੀ ਨਜ਼ਰ ਆਏ ਜਦਕਿ ਬਾਹਰ ਫਾਇਰ ਹੋਏ ਹੋਣ ਤਾਂ ਉਸਨੂੰ ਨਹੀਂ ਪਤਾ ਇਹ ਘਟਨਾ 11 ਅਪ੍ਰੈਲ ਰਾਤ 11 ਵਜੇ ਦੇ ਕਰੀਬ ਦੀ ਹੈ। ਗੱਬਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਥਾਣਾ ਭਗਵੰਤਪੁਰਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪਾਂ 'ਤੇ 100 ਦੀ ਬਜਾਏ 90 ਤੇ 105 ਰੁਪਏ ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਣ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਤੋਂ ਆਬੂ ਧਾਬੀ ਲਈ ਉਡਾਣ 15 ਮਈ ਤੋਂ, ਏਅਰਲਾਈਨਜ਼ ਨੇ ਬੁਕਿੰਗ ਕੀਤੀ ਸ਼ੁਰੂ
NEXT STORY