ਜਲੰਧਰ, (ਵਰੁਣ)— ਈਸ਼ਰਪੁਰੀ ਕਾਲੋਨੀ ਵਿਚ ਇਕ ਦੁਕਾਨ ਮਾਲਕ 'ਤੇ 2 ਹਮਲਾਵਰਾਂ ਨੇ ਪਹਿਲਾਂ ਤਾਂ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਬਾਅਦ 'ਚ ਗੱਲੇ ਵਿਚੋਂ 90 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਹਮਲੇ 'ਚ ਦੁਕਾਨ ਮਾਲਕ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਅਣਪਛਾਤੇ ਹਮਲਾਵਰਾਂ 'ਤੇ ਕੇਸ ਦਰਜ ਕਰ ਲਿਆ ਹੈ।
ਥਾਣਾ ਨੰਬਰ 7 ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਫ੍ਰੈਂਡਸ ਕਾਰ ਬਾਜ਼ਾਰ ਦੇ ਮਾਲਕ ਰਾਕੇਸ਼ ਕੁਮਾਰ ਵਾਸੀ ਅਰਬਨ ਅਸਟੇਟ ਫੇਜ਼-2 ਨੇ ਦੱਸਿਆ ਕਿ ਉਹ ਕਾਰ ਸੇਲ-ਪਰਚੇਜ਼ ਦਾ ਕੰਮ ਕਰਦਾ ਹੈ। ਦੁਪਹਿਰ ਦੇ ਸਮੇਂ ਉਹ ਦੁਕਾਨ ਵਿਚ ਬੈਠਾ ਸੀ ਤਾਂ 2 ਨੌਜਵਾਨ ਆਏ। ਦੇਖਦੇ ਹੀ ਦੇਖਦੇ ਨੌਜਵਾਨਾਂ ਨੇ ਉਸ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੱਲੇ 'ਚੋਂ 90 ਹਜ਼ਾਰ ਰੁਪਏ ਲੈ ਕੇ ਭੱਜ ਗਏ।
ਰਾਕੇਸ਼ ਨੇ ਕਿਹਾ ਕਿ ਰਿੰਕੂ ਦੇ ਨਾਲ ਉਸ ਦਾ ਕੋਰਟ ਕੇਸ ਚੱਲ ਰਿਹਾ ਹੈ। ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਜਦੋਂ ਦੁਕਾਨ 'ਚੋਂ ਨੌਜਵਾਨ ਭੱਜਦੇ ਦੇਖੇ ਤਾਂ ਲੋਕ ਮੌਕੇ 'ਤੇ ਆਏ। ਜਿੱਥੇ ਰਾਕੇਸ਼ ਕੁਮਾਰ ਖੂਨ ਨਾਲ ਲੱਥਪੱਥ ਪਿਆ ਸੀ। ਲੋਕਾਂ ਨੇ ਉਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾ ਕੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਮੌਕੇ 'ਤੇ ਪਹੁੰਚੇ ਥਾਣਾ ਨੰਬਰ 7 ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਰਾਕੇਸ਼ ਦੇ ਬਿਆਨਾਂ 'ਤੇ 2 ਅਣਪਛਾਤੇ ਨੌਜਵਾਨਾਂ 'ਤੇ ਕੇਸ ਦਰਜ ਕਰ ਲਿਆ ਹੈ। ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਕਾਰ ਬਾਜ਼ਾਰ ਵਿਚ ਸੀ. ਸੀ. ਟੀ. ਵੀ. ਕੈਮਰੇ ਨਾ ਲੱਗੇ ਹੋਣ ਕਾਰਨ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ। ਪੁਲਸ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਢਵਾ ਰਹੀ ਹੈ।
ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਰਾਕੇਸ਼ ਦੇ ਕਈ ਲੋਕਾਂ ਨਾਲ ਝਗੜੇ ਚੱਲ ਰਹੇ ਹਨ, ਜਿਸ ਕਾਰਨ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਫਿਲਹਾਲ ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
ਕਾਰ ਚਾਲਕ ਨੌਜਵਾਨਾਂ ਨੇ ਪੈਦਲ ਜਾ ਰਹੀ ਔਰਤ ਨਾਲ ਕੀਤੀ ਛੇੜਛਾੜ, ਕੇਸ ਦਰਜ
NEXT STORY