ਸਾਦਿਕ (ਪਰਮਜੀਤ, ਦੀਪਕ) : ਅੱਜ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ 'ਤੇ ਪਥਰਾਅ ਹੋਇਆ ਤੇ ਚੱਲੇ ਇੱਟਾਂ-ਰੋੜੇ ਚੱਲੇ। ਸਵੇਰੇ ਸੁਖਬੀਰ ਬਾਦਲ ਬੇਅਦਬੀ ਮਾਮਲੇ 'ਚ ਅਦਾਲਤ ਵਿੱਚ ਪੇਸ਼ ਹੋਏ ਸਨ, ਜਿਸ ਤੋਂ ਬਾਅਦ ਉਹ ਕਿਸੇ ਦੇ ਘਰ ਅਫਸੋਸ ਕਰਨ ਗਏ। ਇਸ ਦੌਰਾਨ ਉਨ੍ਹਾਂ ਦੀ ਗੱਡੀ 'ਤੇ ਪਥਰਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Auto Sale in August: Toyota ਦੀ ਵਿਕਰੀ 'ਚ 53% ਦਾ ਵਾਧਾ, ਮਾਰੂਤੀ ਸੁਜ਼ੂਕੀ ਸਭ ਤੋਂ ਉੱਚੇ ਪੱਧਰ 'ਤੇ
ਸਾਦਿਕ ਨੇੜੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਪਣੇ ਸਮਰਥਕ ਦੇ ਘਰ ਅਫਸੋਸ ਪ੍ਰਗਟ ਕਰਨ ਆਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੇਂਡੂ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਤੇ ਕਾਰਕੁਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਥੇਬੰਦੀਆਂ ਦੇ ਝੰਡੇ ਲੈ ਕੇ ਨੌਜਵਾਨ ਖੜ੍ਹੇ ਸਨ ਤੇ ਉਸ ਤੋਂ ਪਹਿਲਾਂ ਥਾਣਾ ਸਾਦਿਕ ਦੇ ਮੁੱਖ ਅਫ਼ਸਰ ਮੁਖਤਿਆਰ ਸਿੰਘ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆ ਤੇ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ।
ਜ਼ਿਕਰਯੋਗ ਹੈ ਕਿ ਅੱਜ ਸ. ਬਾਦਲ ਦੀ ਮਾਣਯੋਗ ਅਦਾਲਤ ਫਰੀਦਕੋਟ ਵਿਖੇ ਪੇਸ਼ੀ ਸੀ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਵੀ ਕਿਸੇ ਮਾਮਲੇ 'ਚ ਕਚਹਿਰੀ ਆਏ ਹੋਏ ਸਨ। ਇਸ ਦੌਰਾਨ ਜ਼ਿਲ੍ਹਾ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਤੇ ਨਗਿੰਦਰ ਸਿੰਘ ਨੂੰ ਫਰੀਦਕੋਟ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਨੂੰ ਲੈ ਕੇ ਦੋਹਾਂ ਜਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ ਤੇ ਉਹ ਆਪਣਾ ਰੋਸ ਪ੍ਰਗਟ ਕਰਨ ਤੇ ਸੁਖਬੀਰ ਸਿੰਘ ਬਾਦਲ ਤੋਂ ਚਿੱਟੇ ਅਤੇ ਬੇਅਦਬੀ ਮਾਮਲੇ ਨਾਲ ਸਬੰਧਤ ਕੁਝ ਸਵਾਲ ਪੁੱਛਣ ਲਈ ਇਕੱਤਰ ਹੋਏ।
ਇਹ ਵੀ ਪੜ੍ਹੋ : ਬਿਜਲੀ ਕੁਨੈਕਸ਼ਨ ਕੱਟਣ ਆਏ ਮੁਲਾਜ਼ਮਾਂ 'ਤੇ ਤਾਣ ਲਈ AK-47, ਪੈ ਗਈਆਂ ਭਾਜੜਾਂ, ਦੇਖੋ ਵੀਡੀਓ
ਇਸੇ ਦੌਰਾਨ ਜਦ ਵਿਰੋਧ ਸ਼ੁਰੂ ਹੋਇਆ ਤਾਂ ਪੁਲਸ ਅਤੇ ਅਕਾਲੀ ਦਲ ਦੇ ਸਮਰਥਕ ਦੱਸੇ ਜਾਂਦੇ ਕੁਝ ਲੋਕਾਂ ਵੱਲੋਂ ਜਥੇਬੰਦੀ ਦੇ ਆਗੂਆਂ ਦੀ ਕੁੱਟਮਾਰ ਕੀਤੀ ਗਈ, ਜਿਸ ਦੀ ਵੀਡੀਓ ਵੀ ਵਾਇਰਲ ਹੋਈ। ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਜਨਰਲ ਸਕੱਤਰ ਮੰਗਾ ਸਿੰਘ ਆਜ਼ਾਦ ਨੇ ਦੱਸਿਆ ਕਿ ਨੌਜਵਾਨ ਭਾਰਤ ਦੇ ਸੂਬਾ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਨਗਿੰਦਰ ਸਿੰਘ ਜੋ ਕਿ ਆਪਣੀ ਅਦਾਲਤ ਦੀ ਤਰੀਕ ਭੁਗਤਨ ਗਏ ਸਨ, ਦੋਵਾਂ ਨੂੰ ਫਰੀਦਕੋਟ ਪੁਲਸ ਨੇ ਗ੍ਰਿਫ਼ਤਾਰ ਕਰਕੇ ਥਾਣੇ 'ਚ ਬੰਦ ਕਰ ਦਿੱਤਾ ਕਿਉਂਕਿ ਸੁਖਬੀਰ ਸਿੰਘ ਬਾਦਲ ਨੇ ਪੇਸ਼ੀ ਭੁਗਤਨ ਆਉਣਾ ਸੀ। ਜੇ ਆਮ ਆਦਮੀ ਪਾਰਟੀ ਨੂੰ ਸੁਖਬੀਰ ਬਾਦਲ ਦੀ ਸੁਰੱਖਿਆ ਦੀ ਇੰਨੀ ਹੀ ਫ਼ਿਕਰ ਹੈ ਤਾਂ ਉਸ ਲਈ ਅਦਾਲਤ ਹੀ ਵੱਖਰੀ ਬਣਵਾ ਦੇਣ।
ਹਿਰਾਸਤ ’ਚ ਲਏ ਉਕਤ ਆਗੂ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾ ਰਹੇ ਹਨ। ਪਿਛਲੇ ਦਿਨੀਂ ਪਿੰਡ ਢਿੱਲਵਾਂ ਖੁਰਦ ਦੇ ਨੌਜਵਾਨ ਹਰਭਗਵਾਨ ਸਿੰਘ ਨੂੰ ਨਸ਼ਾ ਸਮੱਗਲਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਦਾ ਸਰਗਰਮ ਆਗੂ ਵੀ ਨੌਨਿਹਾਲ ਹੀ ਰਿਹਾ ਹੈ।
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਮੂਹਰੇ ਧਰਨਾ ਵੀ ਲਾਇਆ ਗਿਆ ਸੀ, ਜਿਸ ਕਰਕੇ ਪੁਲਸ ਆਗੂਆਂ ਨਾਲ ਖਾਰ ਰੱਖਦੀ ਹੈ ਤੇ ਇਸੇ ਕਰਕੇ ਨੌਨਿਹਾਲ ਹੋਰਾਂ ਨੂੰ ਟਾਰਗੈੱਟ ਕੀਤਾ ਜਾ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਨੌਜਵਾਨ ਆਗੂਆਂ ਦੀ ਬੇਵਜ੍ਹਾ ਗ੍ਰਿਫ਼ਤਾਰੀ ਖ਼ਿਲਾਫ਼ ਨੌਜਵਾਨ ਭਾਰਤ ਸਭਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਕਾਰਕੁਨਾਂ ਵੱਲੋਂ ਇਕੱਠ ਕੀਤਾ ਜਾ ਰਿਹਾ ਸੀ, ਜਿੱਥੇ ਪਹੁੰਚ ਕੇ ਪੁਲਸ ਨੇ ਕੋਲ ਖੜ੍ਹ ਕੇ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਵਾਈ। ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਇਕਾਈ ਪ੍ਰਧਾਨ ਮੰਗਲ ਸਿੰਘ ਦੇ ਸੱਟਾਂ ਲੱਗੀਆਂ, ਜਿਸ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਆਗੂਆਂ ਨੇ ਦੋਸ਼ੀਆਂ ’ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਤੋਂ ਆਈ ਇਕ ਹੋਰ ਦੁਖ਼ਦ ਖ਼ਬਰ, ਡੇਢ ਸਾਲ ਪਹਿਲਾਂ ਵਿਆਹੇ ਨੌਜਵਾਨ ਦੀ ਅਚਾਨਕ ਮੌਤ
NEXT STORY