ਤਰਨਤਾਰਨ (ਮਨਦੀਪ ਸੋਢੀ)- ਬੀਤੇ ਦਿਨੀਂ ਪੰਜਾਬ 'ਚ ਹੋਈਆਂ ਚੋਣਾਂ ਦੇ ਨਤੀਜੇ ਆਉਣ ਮਗਰੋਂ ਹਰ ਪਿੰਡ 'ਚ ਜਸ਼ਨ ਦਾ ਮਾਹੌਲ ਹੈ ਤੇ ਜੇਤੂ ਉਮੀਦਵਾਰ ਹੁਣ ਪਿੰਡ ਧਾਰਮਿਕ ਅਸਥਾਨਾਂ 'ਤੇ ਜਾ ਕੇ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨ ਜਾ ਰਹੇ ਹਨ, ਤਾਂ ਜੋ ਉਨ੍ਹਾਂ ਦਾ ਕਾਰਜਕਾਲ ਸੁਖੀ-ਸਾਂਦੀ ਨੇਪਰੇ ਚੜ੍ਹ ਸਕੇ।
ਪਰ ਇਸ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸ਼ੇਖਫੱਤਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਰਪੰਚੀ ਦੀ ਚੋਣ ਜਿੱਤਣ ਤੋਂ ਬਾਅਦ ਗੁਰੂਘਰ ਮੱਥਾ ਟੇਕਣ ਗਏ ਸਰਪੰਚ ਤੇ ਉਸ ਦੇ ਸਾਥੀਆਂ 'ਤੇ ਵਿਰੋਧੀ ਧਿਰ ਨਾਲ ਹੋਏ ਮਾਮੂਲੀ ਵਿਵਾਦ ਮਗਰੋਂ ਲੜਾਈ ਹੋ ਗਈ ਤੇ ਉਨ੍ਹਾਂ 'ਤੇ ਇੱਟਾਂ ਰੋੜੇ ਚਲਾ ਦਿੱਤੇ ਗਏ।
ਇਸ ਹਮਲੇ 'ਚ ਜੇਤੂ ਧਿਰ ਜਾ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਤੇ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਟੇਟ ਜੀ. ਐੱਸ. ਟੀ. ਵਿਭਾਗ ’ਚ ਤਾਇਨਾਤ ਇਕ ਪੀ. ਸੀ. ਐੱਸ. ਅਧਿਕਾਰੀ ਦੇ ਚਰਚੇ
NEXT STORY