ਚੰਡੀਗੜ੍ਹ (ਕੁਲਦੀਪ) : ਸ਼ਹਿਰ ਦੇ ਸੈਕਟਰ-29 'ਚ ਬੁੱਧਵਾਰ ਨੂੰ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੰਦਿਆਂ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ। ਜ਼ਖਮੀਂ ਹੋਏ ਨੌਜਵਾਨ ਨੂੰ ਲਹੂ-ਲੁਹਾਨ ਹਾਲਤ 'ਚ ਸੈਕਟਰ-32 ਦੇ ਹਸਪਤਾਲ ਭਰਤੀ ਕਰਾਇਆ ਗਿਆ ਹੈ। ਹਸਪਤਾਲ ਦੇ ਡਾਕਟਰਾਂ ਵਲੋਂ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਹਮਲਾਵਾਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਭੋਗਪੁਰ ਨੇੜੇ ਭਿਆਨਕ ਹਾਦਸਾ, ਇਕ ਨੌਜਵਾਨ ਦੀ ਮੌਤ
NEXT STORY